Thursday, March 12, 2026

ਭਵਿੱਖੀ ਖੇਤੀ ਨੂੰ ਸੁਰੱਖਿਅਤ ਰੱਖਣ ਲਈ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ- ਡਾ. ਅਮਰੀਕ ਸਿੰਘ

ਪਠਾਨਕੋਟ, 6 ਦਸੰਬਰ (ਪੰਜਾਬ ਪੋਸਟ ਬਿਊਰੋ) – ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ PPN0612201719ਅਜਿਹੀਆਂ ਤਕਨੀਕਾਂ ਅਪਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਣ ਪ੍ਰਾਪਤ ਕਰ ਸਕੀਏ।ਇਹ ਵਿਚਾਰ ਸਹਾਇਕ ਕਮਿਸ਼ਨਰ (ਜਨਰਲ) ਅਸ਼ੋਕ ਕੁਮਾਰ ਸ਼ਰਮਾ ਨੇ ਖੇਤੀਬਾੜੀ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਦੇ ਪ੍ਰਿੰਸੀਪਲ ਅਸ਼ਵਨੀ ਕੁਮਾਰ ਦੇ ਸਹਿਯੋਗ ਨਾਲ ਮਨਾਏ ਗਏ।ਵਿਸ਼ਵ ਮਿੱਟੀ ਦਿਵਸ ਮੌਕੇ ਇਕੱਤਰ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਹੇ।ਇਸ ਮੌਕੇ ਡਾ. ਅਮਰੀਕ ਸਿੰਘ ਭੌਂਅ ਪਰਖ ਅਫਸਰ, ਡਾ. ਪ੍ਰਿਤਪਾਲ ਸਿੰਘ, ਡਾ. ਜਰਮਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਗੁਰਪ੍ਰੀਤ ਸਿੰਘ, ਅਰਮਾਨ, ਸਾਹਿਲ ਮਹਾਜਨ, ਸੁਖਜਿੰਦਰ ਸਿੰਘ ਏ.ਟੀ.ਐਮ.ਪੀ ਨਰਪਜੀਤ ਕੁਮਾਰ, ਸੁਦੇਸ਼ ਕੁਮਾਰ, ਬਲਵਿੰਦਰ ਕੁਮਾਰ, ਧਰਮਿੰਦਰ ਸਿੰਘ ਸਰਪੰਚ ਸਮੇਤ ਵੱਡੀ ਗਿਣਤੀ `ਚ ਸਕੂਲ ਸਟਾਫ, ਕਿਸਾਨ ਅਤੇ ਵਿਦਿਆਂਰਥੀ ਹਾਜ਼ਰ ਸਨ।
ੱ ਅਸ਼ੋਕ ਸ਼ਰਮਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਰਾਸ਼ਟਰ ਵਲੋਂ ਮਹਿਸੂਸ ਕੀਤਾ ਗਿਆ ਕਿ ਮਿੱਟੀ ਹੀ ਅਜਿਹੀ ਕੁਦਰਤ ਵਲੋਂ ਬਖਸ਼ੀ ਅਨਮੋਲ ਦਾਤ ਹੈ, ਜਿਸ ਤੋਂ ਭੋਜਨ, ਪਾਣੀ, ਲੱਕੜ ਆਦਿ ਮਨੁੱਖੀ ਜੀਵਨ ਲਈ ਲੋੜੀਦੇ ਪਦਾਰਥ ਮਿਲਦੇ ਹਨ, ਪਰ ਬਹੁਤ ਲੰਮੇ ਸਮੇਂ ਤੱਕ ਮਿੱਟੀ ਦੀ ਮਹੱਤਤਾ ਨੂੰ ਅਣਗੌਲਿਆਂ ਕੀਤਾ ਗਿਆ।ਉਨਾਂ ਕਿਹਾ ਕਿ ਮਿੱਟੀ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸੰਯੁਕਤ ਰਾਸ਼ਟਰ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਹਰ ਸਾਲ 5 ਦਸੰਬਰ ਨੂੰ ਵਿਸਵ ਮਿੱਟੀ ਦਿਵਸ ਮਨਾਇਆ ਜਾਵੇ ਤਾਂ ਜੋ ਕਿਸਾਨਾ ਅਤੇ ਹੋਰਨਾਂ ਲੋਕਾਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾ ਸਕੇ।ਡਾ. ਅਮਰੀਕ ਸਿੰਘ ਨੇ ਮਿੱਟੀ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨਾਂ ਕਰਨ ਪੰਜਾਂ ਦਰਿਆਵਾਂ ਦੀ ਜਰਖੇਜ਼ ਮਿੱਟੀ ਬੰਜਰ ਬਨਣ ਦੇ ਨੇੜੇ ਪਹੁੰਚ ਗਈ ਹੈ ਅਤੇ ਜੇਕਰ ਭਵਿੱਖ ਦੀ ਖੇਤੀ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਸਾਨੂੰ ਮਿੱਟੀ ਦੀ ਮਹੱਹਤਾ ਨੂੰ ਸਮਝਣਾ ਪਵੇਗਾ ਅਤੇ ਅਜਿਹੀਆਂ ਯੋਜਨਾਵਾਂ ਬਨਾਉਣੀਆਂ ਪੈਣਗੀਆਂ ਜਿਸ ਨਾਲ ਮਿੱਟੀ ਦਾ ਪੁਰਾਣਾ ਰੂਪ ਵਾਪਸ ਆ ਸਕੇ ਤਾਂ ਜੋ ਭਵਿੱਖ ਵਿੱਚ ਇਸ ਮਿੱਟੀ ਤੋਂ ਸਿਹਤਮੰਦ ਭੋਜਨ ਪ੍ਰ੍ਰਾਪਤ ਕਰ ਸਕੀਏ।
ਪ੍ਰਿੰਸੀਪਲ ਅਸ਼ਵਨੀ ਕੁਮਾਰ ਨੇ ਕਿਹਾ ਕਿ ਸ਼ਹਿਰਾਂ ਵਿੱਚ ਸੀਵਰੇਜ ਦੇ ਅਣਸੋਧੇ ਪਾਣੀ ਦੇ ਦਰਿਆਵਾਂ ਦੇ ਪਾਣੀ ਨਾਲ ਮਿਲ ਕੇ ਜ਼ਮੀਨ ਵਿੱਚ ਜੀਰਨ ਨਾਲ ਮਿੱਟੀ ਦੇ ਪ੍ਰਦੂਸ਼ਣ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਮਨੁੱਖੀ ਸਿਹਤ ਲਈ ਬਹੁਤ ਮਾੜਾ ਹੈ।ਉਨਾਂ ਕਿਸਾਨਾਂ ਨੂੰ ਫਸਲਾਂ ਦੀ ਜ਼ਰੂਰਤ ਅਨੁਸਾਰ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ ਤਾਂ ਸਾਨੂੰ ਸ਼ੁੱਧ ਭੋਜਨ ਪੈਦਾ ਕਰਨ ਲਈ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਦੇਸੀ ਖਾਦਾਂ ਦੀ ਵਰਤੋਂ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਜਲਾਇਆਂ ਜ਼ਮੀਨ ਵਿੱਚ ਵਾਹੁਣ ਨੂੰ ਉਤਸ਼ਾਹਿਤ ਕਰਨਾ ਹੋਵੇਗਾ।ਡਾ. ਪਿ੍ਰਤਪਾਲ ਸਿੰਘ ਨੇ ਮਿੱਟੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਸਲਾਂ ਤੋਂ ਲਾਹੇਵੰਦ ਝਾੜ ਲੈਣ ਲਈ ਖਾਦਾਂ ਦੀ ਸਹੀ ਮਾਤਰਾ ਵਿੱਚ ਉਚਿਤ ਸਮੇਂ ਅਤੇ ਯੋਗ ਢੰਗ ਨਾਲ ਵਰਤੋ ਜਰੂਰੀ ਹੈ।ਇਸ ਲਈ ਖਾਦਾਂ ਦੀ ਵਰਤੋ ਭੋਂਅ ਪਰਖ ਰਿਪੋਰਟ ਦੇ ਆਧਾਰ `ਤੇ ਕਰਨਾ ੳਚਿਤ ਹੈ।ਉਨਾਂ ਕਿਹਾ ਕਿ ਭੋਂਅ ਪਰਖ ਨਾਲ ਭੂਮੀ ਦੀ ਉਪਜਾਊ ਸ਼ਕਤੀ ਅਤੇ ਸਿਹਤ ਬਾਰੇ ਜਾਣਕਾਰੀ ਮਿਲਦੀ ਹੈ।ਉਨਾਂ ਕਿਹਾ ਕਿ ਮਿੱਟੀ ਪਰਖ ਕਰਵਾਉਣ ਨਾਲ ਫਸਲਾਂ ਦੀ ਸਹੀ ਚੋਣ ਕਰਨ ਵਿੱਚ ਮਦਦ ਵੀ ਮਿਲਦੀ ਹੈ।ਡਾ. ਜਰਮਨਜੀਤ ਸਿੰਘ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਏ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply