Sunday, October 11, 2026

ਜਿਲ੍ਹਾ ਪੱਧਰੀ ਵਿਗਿਆਨ ਡਰਾਮਾ ਮੁਕਾਬਲੇ `ਚ ਸਰਕਾਰੀ ਕੰਨਿਆ ਸਕੂਲ ਮਾਹਨਾ ਸਿੰਘ ਰੋਡ ਮੋਹਰੀ

ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਨੈਸ਼ਨਲ ਕੌਂਸਲ ਆਫ ਸਾਇੰਸ ਨਵੀਂ ਦਿੱੱਲੀ ਦੇ ਦਿਸ਼ਾ-ਨਿਰਦੇਸ਼ਾਂ, ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਮੈਡਮ PPN0612201721ਸੁਦੀਪ ਕੌਰ ਦੀ ਦੇਖ ਰੇਖ ਤੇ ਪ੍ਰਿੰਸੀਪਲ ਜੋਗਿੰਦਰ ਕੌਰ ਸ਼ਿਗਾਰੀ ਦੇ ਬੇਮਿਸਾਲ ਪ੍ਰਬੰਧਾਂ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾ ਸਿੰਘ ਗੇਟ ਸ਼ਿਵਾਲਾ ਭਾਈਆਂ ਵਿਖੇ ਇੱਕ ਜ਼ਿਲ੍ਹਾ ਪੱਧਰੀ ਵਿਦਿਆਰਥੀ ਵਿਗਿਆਨ ਡਰਾਮਾ ਮੁਕਾਬਲਾ ਕਰਵਾਇਆ ਗਿਆ। ਜਿਸ ਦੌਰਾਨ ਜਿਲੇ ਦੇ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲੈ ਕੇ ਆਪਣੀ ਕਲਾ ਦਾ ਲੋਹਾ ਮਨਵਾਇਆ।ਇਸ ਦਾ ਸ਼ੁਭਅਰੰਭ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸੁਦੀਪ ਕੌਰ ਨੇ ਕੀਤਾ।ਪ੍ਰਿੰਸੀਪਲ ਜੁਗਿੰਦਰ ਕੌਰ ਸ਼ਿੰਗਾਰੀ ਤੇ ਸੱਭਿਆਚਾਰਕ ਵਿੰਗ ਇੰਚਾਰਜ ਮੈਡਮ ਰਵਿੰਦਰ ਕੌਰ ਨੇ ਉਨ੍ਹਾਂ ਨੂੰ `ਜੀ ਆਇਆਂ` ਆਖਿਆ।ਇਸ ਖੇਡ ਪ੍ਰਤੀਯੋਗਤਾ ਦੇ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਨਾਂ ਸਿੰਘ ਰੋਡ ਪਹਿਲੇ, ਭਵਨਜ਼ ਐਸ.ਐਲ. ਪਬਲਿਕ ਸਕੂਲ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜੀਠਾ ਤੀਜੇ ਸਥਾਨ ਤੇ ਰਹੇ।ਡਾਇਰੈਕਟਰ ਅਮਨ ਭਾਰਦਵਾਜ ਸਰਵੋਤਮ ਨਿਰਦੇਸ਼ਕ ਐਲਾਨੇ ਗਏ।ਪ੍ਰਿੰਸੀਪਲ ਗੁਰਪ੍ਰੀਤ ਕੌਰ, ਪ੍ਰਿੰਸੀਪਲ ਕੁਲਜੀਤ ਕੌਰ ਨੇ ਜੱਜਾਂ ਦੀ ਭੂਮਿਕਾ ਬਾਖੂਬੀ ਨਿਭਾਈ।
ਜੇਤੂਆਂ ਨੁੰ ਇਨਾਮ ਤਕਸੀਮ ਕਰਨ ਦੀ ਰਸਮ ਪ੍ਰਿੰਸੀਪਲ ਪ੍ਰਵੀਨ ਕੁਮਾਰੀ, ਪ੍ਰਿੰਸੀਪਲ ਨਰਿੰਦਰ ਕੌਰ ਤੇ ਇੰਚਾਰਜ ਰਵਿੰਦਰ ਕੌਰ ਵਲੋਂ ਸਾਂਝੇ ਤੌਰ `ਤੇ ਅਦਾ ਕੀਤੀ ਗਈ।ਉਨਾਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਵਿਦਿਆਰਥੀਆਂ ਦੇ ਅੰਦਰ ਲੁੱਕੀ ਪ੍ਰਤਿਭਾ ਨੂੰ ਉਭਾਰਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ।ਇਸ ਲਈ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਇਸ ਪਾਸੇ ਉਤਸ਼ਾਹਿਤ ਕਰਨ।ਇਸ ਮੌਕੇ ਮੁਖਤਾਰ ਸਿੰਘ, ਸਤਨਾਮ ਸਿੰਘ, ਨਰਿੰਦਰਜੀਤ ਕੌਰ, ਅਮਨ ਭਾਰਦਵਾਜ ਆਦਿ ਹਾਜ਼ਰ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply