Saturday, October 10, 2026

ਕੈਪਟਨ ਵਲੋਂ ਜਲਿਆਂਵਾਲਾ ਕਤਲੇਆਮ ਦੇ ਲਈ ਇੰਗਲੈਂਡ ਸਰਕਾਰ ਨੂੰ ਮੁਆਫੀ ਮੰਗਣ ਦੇ ਲੰਡਨ ਦੇ ਮੇਅਰ ਦੇ ਸੁਝਾਅ ਦਾ ਸਵਾਗਤ

ਅੰਮਿ੍ਤਸਰ, 6 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਵੱਲੋਂ ਜਲਿਆਂਵਾਲਾ ਬਾਗ ਦੇ PPN0612201723ਕਤਲੇਆਮ ਦੇ ਸਬੰਧ ਵਿੱਚ ਬਰਤਾਨੀਆ ਸਰਕਾਰ ਵੱਲੋਂ ਮੁਆਫੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ਕੀਤਾ ਹੈ।
ਭੁੱਧਵਾਰ ਨੂੰ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਜਲਿਆਂਵਾਲਾ ਬਾਗ ਦੀ ਘਟਨਾ ਬਾਰੇ ਸਾਦਿਕ ਖਾਨ ਵੱਲੋਂ ਦਿੱਤੇ ਗਏ ਵਿਚਾਰਾਂ ਨੂੰ ਸੁਣਿਆ ਹੈ ਅਤੇ ਉਨਾਂ ਨੂੰ ਇਸ ਮਾਮਲੇ ਬਾਰੇ ਮੇਅਰ ਦੀਆਂ ਭਾਵਨਾਵਾਂ ਜਾਣਕੇ ਖੁਸ਼ੀ ਹੋਈ ਹੈ।ਉਨਾਂ ਕਿਹਾ ਕਿ ਇਹ ਸੁਝਾਅ ਬ੍ਰਿਟਿਸ਼ ਸਰਕਾਰ ਦੇ ਇਕ ਅਹੁਦੇਦਾਰ ਵੱਲੋਂ ਦਿੱਤਾ ਗਿਆ ਹੈ ਅਤੇ ਜੇ ਇਸ ਨੂੰ ਲਾਗੂ ਕੀਤਾ ਜਾਵੇ ਤਾਂ ਇਹ ਬਹੁਤ ਵਧੀਆ ਹੋਵੇਗਾ ਕਿਉਂਕਿ ਇਸ ਨਾਲ ਭਾਰਤ ਅਤੇ ਯੂ.ਕੇ ਵਿਚਾਲੇ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਇਸ ਨਾਲ ਅਜ਼ਾਦੀ ਸੰਘਰਸ਼ ਦੌਰਾਨ ਭਾਰਤੀਆਂ ਨੂੰ ਮਿਲੇ ਗੰਭੀਰ ਜ਼ਖਮਾਂ ’ਤੇ ਕੁਝ ਹੱਦ ਤੱਕ ਮਲ੍ਹਮ ਲੱਗੇਗੀ।
ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਇਥੇ ਮੁੱਖ ਮੰਤਰੀ ਦੁਆਰਾ ਦਿੱਤੇ ਗਏ ਰਾਤ ਦੇ ਖਾਣੇ ਮੌਕੇ ਦੋਵਾਂ ਨੇਤਾਵਾਂ ਨੇ ਮੁਲਾਕਾਤ ਕੀਤੀ।ਮੀਟਿੰਗ ਵਿੱਚ ਆਪਸੀ ਹਿੱਤਾਂ ਦੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਦੌਰਾਨ ਸਾਦਿਕ ਖਾਨ ਨੇ ਲੰਡਨ ਅਤੇ ਪੰਜਾਬ ਦਰਮਿਆਨ ਨਜ਼ਦੀਕੀ ਅਤੇ ਭਾਵਕ ਸਬੰਧਾਂ ’ਤੇ ਜ਼ੋਰ ਦਿੱਤਾ।ਲੰਡਨ ਵਿੱਚ ਇਕ ਵੱਡਾ ਪੰਜਾਬੀ ਭਾਈਚਾਰਾ ਹੋਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੋਵਾਂ ਧਿਰਾਂ ਵਿੱਚ ਮਜ਼ਬੂਤ ਸਬੰਧ ਹਨ ਜਿਨਾਂ ਨੂੰ ਉਹ ਲਗਾਤਾਰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਕ੍ਰਿਕਟ ਵਿੱਚ ਪੰਜਾਬ ਅਤੇ ਬਰਤਾਨੀਆ ਦੇ ਸਾਂਝੇ ਹਿੱਤਾਂ ਨੂੰ ਦਰਸਾਉਣ ਲਈ ਲੰਡਨ ਦੇ ਮੇਅਰ ਨੇ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਤੇ ਅੰਮਿ੍ਰਤਸਰ ਤੋਂ ਚੁਣੇ ਹੋਏ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਕ੍ਰਿਕਟ ਬਾਲ ਦਿੱਤੀ।
ਇਸੇ ਦੌਰਾਨ ਅੰਮ੍ਰਿਤਸਰ ਜ਼ਿਲੇ ਦੇ ਵਿਧਾਇਕਾਂ ਨੇ ਲੰਡਨ ਦੇ ਮੇਅਰ ਨੂੰ ਇਕ ਯਾਦ ਪੱਤਰ ਸੌਂਪਿਆ ਜਿਸ ਨਾਲ ਨਿੱਜੀ ਅਤੇ ਕਾਰੋਬਾਰੀ ਸੈਲਾਨੀਆਂ ਦੀ ਸਹੂਲਤ ਲਈ ਪੰਜਾਬ ਦੇ ਪਵਿੱਤਰ ਸ਼ਹਿਰ ਅੰਮਿ੍ਰਤਸਰ ਅਤੇ ਲੰਡਨ ਵਿੱਚਕਾਰ ਸਿੱਧੀ ਬਿ੍ਰਟਿਸ਼ ਏਅਰਵੇਜ਼ ਦੀ ਉਡਾਨ ਸ਼ੁਰੂ ਕਰਨ ਦੀ ਮੰਗ ਕੀਤੀ।ਯਾਦ ਪੱਤਰ ਵਿੱਚ ਵਿਧਾਇਕਾਂ ਨੇ ਕਿਹਾ ਹੈ ਕਿ ਹਰ ਸਾਲ 3.5 ਕਰੋੜ ਤੋਂ ਵੱਧ ਸ਼ਰਧਾਲੂ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਂਦੇ ਹਨ। ਅੰਮਿ੍ਰਤਸਰ ਪੰਜਾਬੀਆਂ ਅਤੇ ਵਿਦੇਸ਼ੀ ਸੈਲਾਨੀਆਂ ਲਈ ਪਸੰਦੀਦਾ ਸਥਾਨ ਹੈ।
ਅੰਮ੍ਰਿ੍ਰਤਸਰ ਹਵਾਈ ਅੱਡਾ ਅਤੇ ਸਮੁੱਚਾ ਪੰਜਾਬ ਖੇਤਰ, ਉੱਤਰੀ ਅਮਰੀਕਾ, ਯੂਰਪ (ਯੂ.ਕੇ, ਜਰਮਨੀ ਅਤੇ ਮਿਲਾਨ ਸਮੇਤ) ਅਤੇ ਆਸਟਰੇਲੀਆ ਤੋਂ ਵੱਡੀ ਪੱਧਰ ’ਤੇ ਆਉਂਦੀ ਕੌਮਾਂਤਰੀ ਆਵਾਜਾਈ ਦਾ ਕੇਂਦਰ ਹੈ ਪਰ ਮੌਜੂਦਾ ਸਮੇਂ ਵਿੱਚ ਹਵਾਈ ਅੱਡੇ ’ਤੇ ਸਿੱਧੀਆਂ ਉਡਾਨਾਂ ਆਉਣ ਦੀ ਬਹੁਤ ਜ਼ਿਆਦਾ ਘਾਟ ਹੈ ਇਸ ਦੇ ਨਤੀਜੇ ਵਜੋਂ ਬਹੁਤ ਸਾਰੇ ਲੋਕਾਂ ਨੂੰ ਲੰਮਾਂ ਸੜਕੀ ਸਫਰ ਕਰਕੇ ਦਿੱਲੀ-ਲੰਡਨ ਜਾਂ ਦਿੱਲੀ-ਬਰਮਿੰਘਮ ਉਡਾਨ ਲੈਣੀ ਪੈਂਦੀ ਹੈ। ਇਹ ਸਾਰੇ ਲੋਕ ਸਿੱਧੇ ਤੌਰ ’ਤੇ ਲੰਡਨ-ਅੰਮਿ੍ਰਤਸਰ ਵਿੱਚਕਾਰ ਬਿਨਾਂ ਰੁਕਾਵਟ ਤੋਂ ਸਫਰ ਕਰ ਸਕਦੇ ਹਨ ਜੇਕਰ ਸਿੱਧੀ ਉਡਾਨ ਹੋਵੇ।ਇਸ ਯਾਦਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਨਾਲ ਵਪਾਰ ਵਿੱਚ ਵੱਡਾ ਵਾਧਾ ਹੋਵੇਗਾ ਜਿਸ ਨਾਲ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਲੋਕਾਂ ਲਈ ਬਿ੍ਰਟਿਸ਼ ਏਅਰਵੇਜ਼ ਵਧ ਹਰਮਨ ਪਿਆਰੀ ਹੋਵੇਗੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply