ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ ਇਲਾਕੇ ਦੀਆ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ। ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਦੇ ਜੱਥੇ ਵਲੋਂ ਰੂਹਾਨੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਰਬੱਤ ਦੇ ਭਲੇ ਲਈ ਅਰਦਾਸ ਮੁੱਖ ਗ੍ਰੰਥੀ ਭਾਈ ਸੁਰਿੰਦਰ ਸਿੰਘ ਵਲੋਂ ਕੀਤੀ ਗਈ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਮੁੱਖ ਸੇਵਾਦਾਰ ਭਾਈ ਮਹੇਸ਼ ਇੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਰਾਗੀ ਜੱਥੇ ਦੇ ਮੈਂਬਰਾਂ ਨੂੰ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media