ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ।ਬਠਿੰਡਾ, ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤਹਿਸੀਲ ਦੀਆਂ ਵੱਖ-ਵੱਖ ਥਾਵਾਂ ’ਤੇ ਸਾਇੰਸ ਪ੍ਰਦਰਸ਼ਨੀ ਦੇ ਇਹ ਮੁਕਾਬਲੇ ਆਯੋਜਿਤ ਕੀਤੇ ਗਏ।ਬਠਿੰਡਾ ਤਹਿਸੀਲ ਦੇ ਇਹ ਸਾਇੰਸ ਪ੍ਰਦਰਸ਼ਨੀ ਮੁਕਾਬਲੇ ਗੁਰੂ ਨਾਨਕ ਪਬਲਿਕ ਸਕੂਲ, ਕਮਲਾ ਨਹਿਰੂ ਕਲੋਨੀ, ਬਠਿੰਡਾ ਵਿਖੇ ਹੋਏ।ਇਸ ਪ੍ਰਦਰਸ਼ਨੀ ਮੁਕਾਬਲੇ ਵਿੱਚ ਬਾਬਾ ਫ਼ਰੀਦ ਪਬਲਿਕ ਸੀ.ਸੈ. ਸਕੂਲ ਬਠਿੰਡਾ ਦੇ 7 ਵਿਦਿਆਰਥੀਆਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ 5 ਵਿਦਿਆਰਥੀ ਪਹਿਲੇ ਅਤੇ ਤੀਜੇ ਸਥਾਨ ’ਤੇ ਰਹੇ।ਇਸ ਸਕੂਲ ਦੇ ਦੱਸਵੀਂ ਸ੍ਰੇਣੀ ਦੇ ਵਿਦਿਆਰਥੀ ਗੁਣਵੀਰ ਸਿੰਘ, ਏਕਮਜੀਤ ਸਿੰਘ ਅਤੇ ਯਸ਼ਦੀਪ ਮੌਰੀਆ ਨੇ ਪਹਿਲੇ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਪ੍ਰਵੇਸ਼ਦੀਪ ਸਿੰਘ ਅਤੇ ਦੀਪਕ ਗੋਇਲ ਨੇ ਤੀਜਾ ਸਥਾਨ ਹਾਸਲ ਕੀਤਾ।ਇਹਨਾਂ ਵਿਦਿਆਰਥੀਆਂ ਨੇ ਹਵਾ ਸਾਫ਼ ਤੇ ਸ਼ੁੱਧ ਕਰਨ ਦੇ ਯੰਤਰ, ਮੋਬਾਇਲ ਮਾਈਕ੍ਰੋਸਕੋਪ, ਮੋਬਾਈਲ ਮੈਗਨੀਫਾਇਰ, ਹੋਲੋਗ੍ਰਾਫਿਕ ਪ੍ਰੋਜੈਕਟ, ਏ.ਆਰ ਆਰਗੁਮੈਟਿਡ ਰਿਐਲਟੀ ਦੇ ਮਾਡਲ ਤਿਆਰ ਕੀਤੇ ਸਨ।ਪ੍ਰਿੰਸੀਪਲ ਦਲਜੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਹਨਾਂ ਪ੍ਰਾਪਤੀਆਂ ਲਈ ਵਧਾਈ ਦਿੱਤੀ ਅਤੇ ਅਗਲੇ ਪੜਾਅ ਵਿਚ ਜਾਣ ਦੀ ਪ੍ਰੇਰਨਾ ਦਿੱਤੀ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਮੈਨੇਜਿੰਗ ਡਾਇਰੈਕਟਰ ਸ੍ਰਮਤੀ ਪਰਮਜੀਤ ਕੌਰ ਧਾਲੀਵਾਲ ਨੇ ਇਹਨਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਹਨਾਂ ਨੂੰ ਹੋਰ ਵੀ ਜ਼ਿਆਦਾ ਲਗਨ ਤੇ ਮਿਹਨਤ ਕਰਨ ਲਈ ਪ੍ਰੇਰਿਆ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media