ਬਠਿੰਡਾ, 7 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਯੂਨੀਵਰਸਿਟੀ ਕੈਂਪਸ ਵਿਖੇ ਆਯੋਜਿਤ ‘ਸਲਾਨਾ ਅੰਤਰ ਕਾਲਜ ਐਥਲੈਟਿਕ ਚੈਂਪੀਅਨਸ਼ਿਪ’ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਵਿਦਿਆਰਥੀ ਨੇ ਪਹਿਲੀ ਪੁਜੀਸ਼ਨ ਹਾਸਲ ਕਰਕੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ।ਕਾਲਜ ਦੇ ਬੀ.ਏ ਦੂਜਾ ਸਾਲ ਦੇ ਵਿਦਿਆਰਥੀ ਕਰਨਵੀਰ ਸਿੰਘ ਨੇ ਸ਼ਾਟਪੁੱਟ ਦੇ ਮੁਕਾਬਲੇ ਵਿੱਚ 17.61 ਮੀਟਰ ਗੋਲਾ ਸੁੱਟ ਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ 12-16 ਦਸੰਬਰ, 2017 ਤੱਕ ਗੰਟੂਰ (ਆਂਧਰਾ ਪ੍ਰਦੇਸ਼) ਵਿਖੇ ਹੋਣ ਵਾਲੀ ‘ਆਲ ਇੰਡੀਆ ਇੰਟਰ ਯੂਨੀਵਰਸਿਟੀ ਐਥਲੈਟਿਕਸ ਚੈਂਪੀਅਨਸ਼ਿਪ’ ਲਈ ਕਰਨਵੀਰ ਸਿੰਘ ਨੂੰ ਚੁਣਿਆ ਗਿਆ ਹੈ।ਕਰਨਵੀਰ ਸਿੰਘ ਨੇ ਇਸ ਅਹਿਮ ਪ੍ਰਾਪਤੀ ਲਈ ਬਾਬਾ ਫ਼ਰੀਦ ਗਰੁੱਪ ਦੀ ਸਮੁੱਚੀ ਮੈਨੇਜਮੈਂਟ ਅਤੇ ਆਪਣੇ ਕੋਚ ਗੁਰਸਿਮਰਨ ਸਿੰਘ ਗੈਰੀ ਦਾ ਧੰਨਵਾਦ ਕੀਤਾ। ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀ ਕਰਨਵੀਰ ਸਿੰਘ ਅਤੇ ਉਸਦੇ ਮਾਪਿਆਂ ਨੂੰ ਇਸ ਮਾਣ ਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ।ਉਨ੍ਹਾਂ ਨੇ ਜੇਤੂ ਵਿਦਿਆਰਥੀ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਇਹੋ ਜਿਹੀਆਂ ਚੈਂਪੀਅਨਸ਼ਿਪਾਂ ਵਿੱਚ ਹਿੱਸਾ ਲੈਂਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਉਸਦੇ ਸਫ਼ਲ ਭਵਿੱਖ ਲਈ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media