ਸੰਦੌੜ, 7 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੇਂ ਦਿਨੀਂ ਗੁਰਮਿਤ ਪ੍ਰਚਾਰ ਟਰੱਸਟ ਫਰਵਾਲੀ ਵੱਲੋਂ ਕਰਵਾਏ ਗਏ ਕੀਰਤਨ ਮੁਕਾਬਲੇ ਵਿਚੋਂ ਜੇਤੂ ਰਹੇ ਪਿੰਡ ਸ਼ੇਰਗੜ ਚੀਮਾ ਦੇ ਬੱਚਿਆਂ ਦੀ ਹੌਸਲਾ ਅਫਜਾਈ ਦੇ ਲਈ ਅੱਜ ਗੁਰਦੁਆਰਾ ਸਾਹਿਬ ਸੇਰਗੜ੍ਹ ਚੀਮਾ ਵਿਖੇ ਧਰਮ ਪ੍ਰਚਾਰ ਕਮੇਟੀ ਸੇਰਗੜ੍ਹ ਵੱਲੋਂ ਸਾਰੇ ਬੱਚਿਆਂ ਦਾ ਸਨਮਾਨ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰਾਂ ਚੇਅਰਮੈਨ ਮੁਕੰਦ ਸਿੰਘ ਚੀਮਾ, ਕੈਪਟਨ ਹਰਜਿੰਦਰ ਸਿੰਘ ਅਤੇ ਸਾਬਕਾ ਉਪ ਡਾਕਪਾਲ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਨੇ ਸੀਨੀਅਰ ਵਰਗ ਵਿਚੋਂ ਦੂਜਾ ਅਤੇ ਜੂਨੀਅਰ ਵਰਗ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਮਾਣ ਹਾਸਲ ਕੀਤਾ ਹੈ।ਇਸ ਮੌਕੇ ਹੈਡ ਗ੍ਰੰਥੀ ਬਾਬਾ ਜੋਗਾ ਸਿੰਘ, ਸਮਾਜ ਸੇਵੀ ਹਰਦੀਪ ਸਿੰਘ ਸਾਧਾ, ਸਵਰਨ ਸਿੰਘ ਕੈਨੇਡੀਅਨ, ਸਾਬਕਾ ਪੰਚ ਹਰਬੰਸ ਸਿੰਘ ਭੋਲਾ, ਜਥੇਦਾਰ ਜੋਰਾ ਸਿੰਘ, ਮਾਸਟਰ ਪ੍ਰਕਾਸ ਸਿੰਘ, ਗਿਆਨੀ ਸਰਬਨ ਸਿੰਘ, ਨੰਬਰਦਾਰ ਮੇਜਰ ਸਿੰਘ, ਚਰਨ ਸਿੰਘ ਆਦਿ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media