ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ’ਚ ਆਪਣੀ ਕਾਬਲੀਅਤ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਪੱਧਰ ਦੀਆਂ 63ਵੀਆਂ ਐਥਲੈਟਿਕਸ ਖੇਡਾਂ ਜੋ ਬੀਤੇ ਦਿਨੀ ਸੰਗਰੂਰ, ਲੁਧਿਆਣਾ ਵਿਖੇ ਹੋਈਆਂ, ’ਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ।
ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ’ਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸੈਕਟਰੀ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਡਾ. ਅਮਰਜੀਤ ਸਿੰਘ ਗਿੱਲ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਨੂੰ ਜੀਵਨ ’ਚ ਹੋਰ ਉਪਲਬੱਧੀਆਂ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ।
ਸਕੂਲ ਪ੍ਰਿੰਸੀਪਲ ਡਾ. ਗੋਗੋਆਣੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੰਗਰੂਰ ਵਿਖੇ ਭਾਗ ਲੈਂਦਿਆਂ ਪ੍ਰਭਜੋਤ ਸਿੰਘ ਅਤੇ ਨਿਤਿਸ਼ ਕੁਮਾਰ ਨੇ ਤੀਹਰੀ ਛਾਲ ਅੰਡਰ-19 ਉਮਰ ਵਰਗ ’ਚ ਗੋਲਡ ਅਤੇ ਚਾਂਦੀ ਦੇ ਤਮਗੇ ਹਾਸਲ ਕੀਤੇ।ਉਨ੍ਹਾਂ ਇਸ ਮੌਕੇ ਖੇਡ ਇੰਚਾਰਜ ਸ: ਰਣਕੀਰਤ ਸਿੰਘ ਸੰਧੂ ਦੁਆਰਾ ਵਿਦਿਆਰਥੀਆਂ ਨੂੰ ਕਰਵਾਏ ਜਾਂਦੇ ਸਖ਼ਤ ਅਭਿਆਸ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਖਿਡਾਰੀ ਪ੍ਰਭਜੀਤ ਸਿੰਘ ਅਤੇ ਰਣਦੀਪ ਸਿੰਘ ਨੇ ਹਾਈ ਜੰਪ ਅੰਡਰ-17, ਲੁਧਿਆਣਾ ਵਿਖੇ ਕ੍ਰਮਵਾਰ ਗੋਲਡ ਅਤੇ ਕਾਂਸੇ ਦੇ ਤਮਗੇ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ।ਡਾ. ਗੋਗੋਆਣੀ ਨੇ ਦੱਸਿਆ ਕਿ ਖਿਡਾਰੀ ਅਜੈ ਕੁਮਾਰ ਨੇ 5 ਕਿ: ਮੀ: ਵਾਕ ਅੰਡਰ-17, ਲੁਧਿਆਣਾ ਅਤੇ ਗੁਰਦੀਪ ਸਿੰਘ ਨੇ ਜੂਨੀਅਰ ਪੰਜਾਬ ਐਥਲੈਟਿਕਸ ਚੈਂਪੀਅਨਸ਼ਿਪ ਜੋ ਬਠਿੰਡਾ ਵਿਖੇ ਹੋਈ, ’ਚੋਂ ਗੋਲਡ ਮੈਡਲ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਗੁਪਿੰਦਰ ਕੌਰ ਨੇ ਜ਼ਿਲ੍ਹਾ ਪੱਧਰ ਪ੍ਰਤੀਯੋਗਤਾ ‘ਜੈਵਿਲਨ ਥਰੋ ਅੰਡਰ-19’, ਜੋ ਕਿ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾਂ ਸਥਾਨ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਨੂੰ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਗੁਪਿੰਦਰ ਕੌਰ ਨੇ ਪੰਜਾਬ ਸਟੇਟ ਜੈਵਿਲਨ ਥਰੋ ਅੰਡਰ-19 ਜੋ ਕਿ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਕਰਵਾਈ ਗਈ ਸੀ, ’ਚ ਖੇਡ ਦਾ ਸ਼ਾਨਦਾਰ ਮੁਜ਼ਾਹਰਾ ਕਰਦਿਆਂ ਕਾਂਸੇ ਦਾ ਤਮਗਾ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਇਸ ਖੇਡ ’ਚ ਪੰਜਾਬ ਦੇ 22 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਇਸ ਮੌਕੇ ਡੀ. ਪੀ. ਈ. ਅਮਰਿੰਦਰ ਸਿੰਘ, ਸਤਰਪਾਲ ਸਿੰਘ ਅਤੇ ਜੀਤੂ ਦੁਆਰਾ ਕਰਵਾਈ ਸਖ਼ਤ ਮਿਹਨਤ ਦੀ ਪ੍ਰਸੰਸਾ ਵੀ ਕੀਤੀ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media