ਅੰਮ੍ਰਿਤਸਰ, 7 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਅੱਜ ਵਿਦਿਆਰਥੀਆਂ ਨੂੰ ਕੰਪਿਊਟਰ ਨਾਲ ਸਬੰਧਿਤ ਵਿੱਦਿਆ ਬਾਰੇ ਗਿਆਨ ’ਚ ਵਾਧਾ ਕਰਵਾਉਣ ਲਈ ਪ੍ਰਿੰਸੀਪਲ ਨਾਨਕ ਸਿੰਘ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਤੋਂ ਡਾ. ਕੁਲਜੀਤ ਕੌਰ ਐਸੋਸੀਏਟ ਪ੍ਰੋਫੈਸਰ ਨੇ ਸ਼ਿਰਕਤ ਕਰਦਿਆਂ ਆਪਣੇ ਸੰਬੋਧਨ ’ਚ ਕਿਹਾ ਕਿ ਕੰਪਿਊਟਰ ਸਿਖਾਉਣਾ ਹੀ ਕਾਫ਼ੀ ਨਹੀਂ, ਉਸ ਨੂੰ ਪੜਾਉਣਾ ਵੀ ਜਰੂਰੀ ਹੈ।
ਉਨ੍ਹਾਂ ਨੇ ਇਸ ਮੌਕੇ ਵਿਦਿਆਰਥਣਾਂ ਨੂੰ ਕਿਹਾ ਕਿ ਅਜੋਕੇ ਸਮੇਂ ’ਚ ਹਰੇਕ ਅਦਾਰਿਆਂ ’ਚ ਕੰਪਿਊਟਰ ਦੀ ਮਹੱਤਤਾ ਵਧੇਰੇ ਹੈ ਇਸ ਲਈ ਵਿਦਿਆਰਥੀਆਂ ਨੂੰ ਕੰਪਿਊਟਰ ਦੀ ਹਰੇਕ ਪ੍ਰਕਾਰ ਗਹਿਰਾਈ ਨਾਲ ਜਾਣਕਾਰੀ ਹੋਣਾ ਅਤਿ ਲਾਜ਼ਮੀ ਹੈ। ਜਿਸ ਲਈ ਉਨ੍ਹਾਂ ਨੂੰ ਕੰਪਿਊਟਰ ਸਿੱਖਣ ਦੇ ਨਾਲ-ਨਾਲ ਉਸ ਨੂੰ ਪੜ੍ਹਣਾ ਵੀ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਅਜੋਕੇ ਯੁਗ ’ਚ ਕੰਪਿਊਟਰ ਵਿੱਦਿਆ ਦੀ ਜਰੂਰਤ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਕੰਪਿਊਟਰ ਸਾਇੰਸ ਵਿਸ਼ਾ ਆਪਣੀ ਪੜ੍ਹਾਈ ਦਾ ਇਕ ਅਨਿੱਖੜ੍ਹਵਾ ਅੰਗ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਮਾਹਿਰ ਦੁਆਰਾ ਵਿਦਿਆਰਥਣਾਂ ਨੂੰ ਪ੍ਰਦਾਨ ਕੀਤੀ ਗਈ ਜਾਣਕਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਦਾ ਆਯੋਜਨ ਕਰਨਾ ਹਰੇਕ ਵਿੱਦਿਅਕ ਅਦਾਰਿਆਂ ’ਚ ਲਾਜ਼ਮੀ ਹੋਣਾ ਚਾਹੀਦਾ ਹੈ ਤਾਂ ਜੋ ਵਿਦਿਆਰਥੀ ਤਕਨਾਲੋਜੀ ਦੇ ਯੁਗ ’ਚ ਹਰੇਕ ਖੇਤਰ ’ਚ ਕਦਮ ਨਾਲ ਕਦਮ ਮਿਲਾ ਕੇ ਚਲ ਸਕਣ। ਉਨ੍ਹਾਂ ਇਸ ਮੌਕੇ ਡਾ. ਕੁਲਜੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media