ਅੰਮ੍ਰਿਤਸਰ, 7 ਦਸੰਬਰ (ਪੰਜਾਬ ਪਸੋਟ- ਜਗਦੀਪ ਸਿੰਘ ਸੱਗੂ) – ਡਾਇਰੈਕਟ ਰਜਨਰਲ ਸਕੂਲ ਐਜੂਕੇਸ਼ਨ ਕਮ ਸਟੇਟ ਪ੍ਰੋਜੇਕਟ ਡਾਇਰੈਕਟਰ ਦੀਆਂ ਹਦਾਇਤਾਂ ਅਨੁਸਾਰ ਨੋਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਮੈਥ ਅਤੇ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ਗਿਆ। 25 ਨਵੰਬਰ, 2017 ਨੂੰ ਬਲਾਕ ਪੱਧਰੀ ਮੁਕਾਬਲੇ ਵਿਚ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਅਤੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ।ਇਨਾਮ ਵਜੋਂ ਦੋਨਾਂ ਵਿਦਿਆਰਥਣਾਂ ਨੂੰ 1000/-ਰੁ. ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸ੍ਰੀਮਤੀ ਸੁਨਿਤਾ ਕਿਰਨ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀਮਤੀ ਸੁਦੀਪ ਕੌਰ ਵਲੋਂ ਦਿੱਤੇ ਗਏ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media