ਚੌਂਕ ਮਹਿਤਾ, 7 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਥਾਣਾ ਮਹਿਤਾ ਦੀ ਪੁਲਿਸ ਨੇ ਐਸ.ਐਚ.ਓ ਸਰਦੂਲ਼ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਚਾਲੂ ਭੱਠੀ ਤੇੇ ਲਾਹਣ ਸਮੇਤ ਕਾਬੂ ਕੀਤਾ ਹੈ।ਅੱਡਾ ਨਾਥ ਦੀ ਖੂਹੀ ਵਿਖੇ ਗਸ਼ਤ ਮੌਕੇ ਮਿਲੀ ਇਤਲਾਹ ‘ਤੇ ਏ.ਐਸ.ਆਈ ਬਲਜੀਤ ਸਿੰਘ, ਹੌਲਦਾਰ ਕਰਮ ਸਿੰਘ, ਰਣਜੀਤ ਸਿੰਘ, ਕਾਂਸਟੇਬਲ ਅੰਗਰੇਜ਼ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ ਆਦਿ ਨੇ ਤੁਰੰਤ ਕਾਰਵਾਈ ਕਰਦਿਆਂ ਘਰ ‘ਚ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਨ ਵਾਲੇ ਹੀਰਾ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਚੰਨਣਕੇ ਨੂੰ ਚਾਲੂ ਭੱਠੀ ਸਮੇਤ ਕਾਬੂ ਕਰ ਲਿਆ।ਜਿਸ ਕੋਲੋਂ ਮੌਕੇ ‘ਤੇ 10 ਕਿਲੋ ਲਾਹਣ ਤੇ 750 ਮਿ.ਲੀ. ਨਜ਼ਾਇਜ਼ ਸ਼ਰਾਬ ਵੀ ਬਰਾਮਦ ਕੀਤੀ ਗਈ।ਮਹਿਤਾ ਪੁਲਸ ਨੇ ਉਕਤ ਦੋਸ਼ੀ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media