ਅੰਮ੍ਰਿਤਸਰ 24 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਮੀਰੀ-ਪੀਰੀ ਪਾਤਸ਼ਾਹੀ ਛੇਵੀਂ ਸ੍ਰੀ ਹਰਗੋਬਿੰਦਪੁਰ-ਤਲਵਾੜਾ ਰੋਡ ਵਿਖੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਟ ਹੋਣ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਬਹੁਤ ਹੀ ਦੁਖਦਾਈ ਤੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਖਬਾਰਾਂ ਵਿੱਚ ਇਸ਼ਤਿਹਾਰ ਪ੍ਰਕਾਸ਼ਿਤ ਕਰਵਾ ਕੇ ਗੁਰਦੁਆਰਾ ਕਮੇਟੀਆਂ ਤੇ ਗ੍ਰੰਥੀ ਸਿੰਘਾਂ ਨੂੰ ਸੁਚੇਤ ਕਰਦੀ ਰਹਿੰਦੀ ਹੈ ਕਿ ਗੁਰੂ-ਘਰਾਂ ਦਾ ਖਾਸ ਖਿਆਲ ਰੱਖਿਆ ਜਾਵੇ ਤੇ ਗੁਰੂ-ਘਰਾਂ ਦੀ ਵਾਇਰਿੰਗ ਆਦਿ ਸਹੀ ਢੰਗ ਨਾਲ ਕਰਵਾਈ ਜਾਵੇ, ਪਰ ਹੈਰਾਨੀ ਦੀ ਗੱਲ ਹੈ ਕਿ ਗੁਰੂ-ਘਰਾਂ ਦੇ ਪ੍ਰਬੰਧਕ ਅਵੇਸਲੇਪਨ ਨੂੰ ਨਹੀਂ ਛੱਡ ਰਹੇ।ਉਨ੍ਹਾਂ ਜਗਰਾਉਂ ਵਿਖੇ ਵਾਪਰੀ ਇਕ ਹੋਰ ਘਟਨਾ ਜਿਥੇ ਗੁਰਦੁਆਰਾ ਰਵਿਦਾਸ ਮੁਹੱਲਾ ਧੁੰਮਾਂ ‘ਚ ਸ਼ਾਰਟ ਸਰਕਟ ਹੋਣ ਨਾਲ ਭਿਆਨਕ ਅੱਗ ਲੱਗਣ ਤੇ ਪ੍ਰਬੰਧਕਾਂ ਵੱਲੋਂ ਸਮੇਂ ਸਿਰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਾਵਨ ਸਰੂਪਾਂ ਨੂੰ ਸਤਿਕਾਰ ਸਹਿਤ ਸੁਰੱਖਿਅਤ ਅਸਥਾਨ ਤੇ ਲਿਆਂਦਾ ਗਿਆ ਸਬੰਧੀ ਕਿਹਾ ਕਿ ਗੁਰਦੁਆਰਾ ਸਹਿਬਾਨਾਂ ਦਾ ਨੁਕਸਾਨ ਹੋਣ ਤੋਂ ਬਚਾਉਣ ਲਈ ਪ੍ਰਬੰਧਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ, ਸੇਵਾਦਾਰਾਂ ਤੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ-ਘਰਾਂ ਪ੍ਰਤੀ ਅਵੇਸਲੇਪਨ ਨੂੰ ਛੱਡਣ ਤੇ ਨਿਤਾ ਪ੍ਰਤੀ ਵਾਪਰ ਰਹੀਆਂ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵੱਲ ਧਿਆਨ ਦੇਣ ਅਤੇ ਸੁੱਖ-ਆਸਨ ਦੇ ਨਜ਼ਦੀਕ ਬਿਜਲੀ ਉਪਕਰਨ ਲੋੜ ਅਨੁਸਾਰ ਚਲਾਉਣ ਤੇ ਸਮੇਂ ਸਿਰ ਚੈੱਕ ਕਰਦੇ ਰਹਿਣ।
Check Also
ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …