ਅੰਮਿ੍ਤਸਰ, 7 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਆ ਰਹੀਆਂ ਮਿਉਂਸੀਪਲ ਕੌਸਲ ਦੀਆਂ ਚੋਣਾਂ ਨੂੰ ਸਾਂਤੀ ਅਤੇ ਬਿਨਾਂ ਕਿਸੇ ਡਰ-ਭੈਅ ਦੇ ਨੇਪਰੇ ਚਾੜਨ ਲਈ ਜਿਲ੍ਹਾ ਚੋਣ ਅਧਿਕਾਰੀ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ ਵੱਲੋਂ ਚੋਣ ਡਿੳੂਟੀ ਵਿਚ ਲੱਗੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਚੋਣ ਅਬਜ਼ਰਵਰ ਵਜੋਂ ਸ ਮਨਜੀਤ ਸਿੰਘ ਨਾਰੰਗ (ਆਈ.ਏ.ਐਸ) ਅਤੇ ਬਲਵਿੰਦਰ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਾਰੇ ਅਧਿਕਾਰੀਆਂ ਨੇ ਇਸ ਮੌਕੇ ਰੀਟਰਨਿੰਗ ਅਧਿਕਾਰੀਆਂ ਨਾਲ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਅਤੇ ਨਾਜ਼ੁਕ ਬੂਥਾਂ ਦੀ ਸਥਿਤੀ ’ਤੇ ਨਜ਼ਰਸਾਨੀ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦੇ ਜਿਲ੍ਹਾ ਚੋਣ ਅਧਿਕਾਰੀ ਸੰਘਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਦੇ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਜ਼ਰੂਰੀ ਹੈ ਕਿ ਸਾਰੇ ਰੀਟਰਨਿੰਗ ਅਧਿਕਾਰੀ ਆਉਣ ਵਾਲੇ ਦਿਨਾਂ ਵਿਚ ਇਸ ਵਿਸ਼ੇ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੇ ਕੰਮਾਂ ਨੂੰ ਕੇਂਦਰਿਤ ਕਰਨ।ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵ ਨੇ ਸਾਰੇ ਚੋਣ ਅਧਿਕਾਰੀਆਂ ਨੂੰ ਭਰੋਸਾ ਦਿੱਤਾ ਕਿ ਪੁਲਿਸ ਉਨਾਂ ਦੀ ਹਰ ਕਦਮ ’ਤੇ ਸਹਾਇਤਾ ਲਈ ਤਿਆਰ ਹੈ ਅਤੇ ਉਨਾਂ ਦੀ ਸਲਾਹ ਨਾਲ ਹੀ ਪੁਲਿਸ ਦੀਆਂ ਡਿੳੂਟੀਆਂ ਲਗਾਈਆਂ ਜਾਣਗੀਆਂ।ਉਨਾਂ ਇਸ ਮੌਕੇ ਸਾਰੇ ਰੀਟਰਨਿੰਗ ਅਧਿਕਾਰੀਆਂ ਨਾਲ ਤਾਇਨਾਤ ਕੀਤੇ ਗਏ ਪੁਲਿਸ ਅਧਿਕਾਰੀਆਂ ਦੀ ਜਾਣ-ਪਛਾਣ ਕਰਵਾਈ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਿਵਲ ਅਤੇ ਪੁਲਿਸ ਅਧਿਕਾਰੀ ਆਪਣੇ-ਆਪਣੇ ਹਲਕੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਨ, ਤਾਂ ਜੋ ਵੋਟਾਂ ਅਮਨ ਪੂਰਵਕ ਨੇਪਰੇ ਚੜਾਈਆਂ ਜਾ ਸਕਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਵਿੰਦਰ ਸਿੰਘ, ਡੀ.ਸੀ.ਪੀ ਏ.ਐਸ ਪਵਾਰ, ਐਸ.ਡੀ.ਐਮ ਵਿਕਾਸ ਹੀਰਾ, ਐਸ.ਡੀ.ਐਮ ਨਿਤੀਸ਼ ਸਿੰਗਲਾ, ਜਿਲ੍ਹਾ ਮਾਲ ਅਧਿਕਾਰੀ ਮੁਕੇਸ਼ ਕੁਮਾਰ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media