ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚਲ ਰਹੀ ਸੰਸਥਾ ਸੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਦਿਆਰਥੀਆਂ ਨੂੰ ‘ਸਵੱਛ ਭਾਰਤ’ ਸੰਬੰਧੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਲਗਾਇਆ ਗਿਆ।ਜਿਸ ਦਾ ਸੰਚਾਲਨ ਜਰਮਨੀ ਤੋਂ ਆਏ ਹਰਬੰਸ ਲਾਲ ਚੰਦਨਾ ਨੇ ਕੀਤਾ।ਉਹਨਾਂ ਨੇ ਸ਼ਹਿਰ ਨੂੰ ਸਾਫ ਤੇ ਸੁਥਰਾ ਰੱਖਣ ਲਈ ਕਈ ਨੁਕਤਿਆਂ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਵੱਧ ਰਿਹਾ ਪ੍ਰਦੂਸ਼ਣ ਸਭ ਦੀ ਸਿਹਤ ਨੂੰ ਕਿਸ ਤਰਾਂ ਨੁਕਸਾਨ ਪਹੁੰਚਾ ਰਿਹਾ ਹੈ।ਉਨਾਂ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਇਸ ਸੰਬੰਧੀ ਜਾਗਰੂਕ ਕਰ ਕੇ ਸ਼ਹਿਰ ਨੂੰ ਸਾਫ ਬਣਾਇਆ ਜਾ ਸਕਦਾ ਹੈ ਅਤੇ ਇਸ ਦੀ ਸ਼ੁਰੂਆਤ ਅਸੀ ਆਪਣੇ ਘਰ ਤੋਂ ਹੀ ਕੀਤੀ ਜਾਵੇ।ਹਰਬੰਸ ਲਾਲ ਚੰਦਨਾ ਦੇ ਨਾਲ ਨਗਰ ਨਿਗਮ ਦੇ ਸਿਹਤ ਅਫਸਰ ਰਾਜੂ ਚੌਹਾਨ ਅਤੇ ਲਾਇਨਜ਼ ਕੱਲਬ ਦੇ ਮੈਂਬਰਾਂ ਨੇ ਇਸ ਸੈਮੀਨਾਰ ਵਿਚ ਸ਼ਮੂਲੀਅਤ ਕੀਤੀ।ਜਿੰਨਾਂ ਦਾ ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਵੱਲੋ ਉਹਨਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ।ਸਕੂਲ ਦੇ ਵਾਈਸ ਪ੍ਰਿੰਸੀਪਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਵਲੋਂ ਵਿਦਿਆਰਥੀਆਂ ਨੂੰ ਦੱਸੇ ਗਏ ਨੁਕਤਿਆਂ ਦੀ ਸਰਾਹਨਾ ਕੀਤੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media