ਚੌਕ ਮਹਿਤਾ, 8 ਦਸੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਰਹਿਨੁਮਾਈ ਹੇਠ ਚਲ ਰਹੀ ਨਾਮਵਰ ਵਿਦਿਅਕ ਸੰਸਥਾ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਅਕੈਡਮੀ ਮਹਿਤਾ ਵਿਖੇ ਦੋ ਰੋਜ਼ਾ ਸਾਲਾਨਾ ਸਪੋਰਟਸ ਮੀਟ ਦੀ ਅੱਜ ਸ਼ੁਰੂਆਤ ਕੀਤੀ ਗਈ।ਮੁੱਖ ਮਹਿਮਾਨ ਵਜੋਂ ਪੁੱਜੇ ਬਾਬਾ ਅਜੀਤ ਸਿੰਘ ਤਰਨਾ ਦਲ ਨੇ ਰਸਮੀ ਤੌਰ `ਤੇ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਬੱਲ,ਪ੍ਰਿੰਸੀਪਲ ਕਾਲਜ ਦਿਲਬਾਗ ਸਿੰਘ, ਵਾਈਸ ਪ੍ਰਿੰਸੀਪਲ ਹਰਜੋਤ ਸਿੰਘ, ਵਾਇਸ ਪ੍ਰਿੰਸੀਪਲ ਕਾਲਜ ਗੁਰਦੀਪ ਸਿੰਘ ਰੰਧਾਵਾ,ਅੰਤਰਰਾਸ਼ਟਰੀ ਕੋਚ ਹਰਭਜਨ ਸਿੰਘ ਰੰਧਾਵਾ,ਬਲਜਿੰਦਰ ਸਿੰਘ ਰੰਧਾਵਾ,ਡਾ:ਵਿਸ਼ਾਲਵੀਰ ਸਿੰਘ ਸਚਦੇਵਾ, ਡਾ: ਮਨਜੀਤ ਸਿੰਘ, ਸੁਪਰਡੈਂਟ ਸਤਨਾਮ ਸਿੰਘ, ਬਾਜ਼ ਸਿੰਘ, ਡਾ: ਅਵਤਾਰ ਸਿੰਘ ਬੁੱਟਰ, ਅਕਾਊਂਟੈਂਟ ਚਰਨਜੀਤ ਸਿੰਘ ਅਤੇ ਭਾਈ ਬੋਹੜ ਸਿੰਘ, ਭਾਈ ਨਿਰਮਲ ਸਿੰਘ, ਭਾਈ ਚਮਕੌਰ ਸਿੰਘ,ਹ ਰਪਾਲ ਸਿੰਘ ਆਦਿ ਨੇ ਹਵਾ ਵਿੱਚ ਗੁਬਾਰੇ ਉਡਾ ਕੇ ਖੇਡਾਂ ਦੀ ਸ਼ੁਰੂਆਤ ਕੀਤੀ।ਖਾਲਸਾ ਅਕੈਡਮੀ ਵਿਖੇ ਚਾਰ ਸਾਹਿਬਜ਼ਾਦਿਆਂ ਦੇ ਨਾਮ ਉਪਰ ਬਣਾਏ ਗਏ ਚਾਰ ਹਾਊਸਾਂ ਦੇ ਵਿਦਿਆਰਥੀਆਂ, ਤਮਗਾ ਜੇਤੂ ਖਿਡਾਰੀਆਂ ਅਤੇ ਬੈਂਡ ਦੀਆਂ ਟੀਮਾਂ ਨੇ ਮਾਰਚ ਪਾਸਟ ਕਰ ਕੇ ਸਲਾਮੀ ਦਿਤੀ ਅਤੇ ਅਕੈਡਮੀ ਦੇ ਬੈਸਟ ਐਥਲੀਟਾਂ ਨੇ ਟਰੈਕ ਦਾ ਚੱਕਰ ਲਗਾ ਕੇ ਮਸ਼ਾਲ ਜਲਾਈ।ਮੰਚ ਸੰਚਾਲਨ ਦੀ ਜ਼ਿਮੇਵਾਰੀ ਮੈਡਮ ਗਗਨਦੀਪ ਕੌਰ ਅਤੇ ਮੈਡਮ ਗੁਰਿੰਦਰ ਕੌਰ ਨੇ ਬਾਖੂਬੀ ਨਿਭਾਈ।ਸ਼ਾਮ ਤੱਕ ਵੱਖ-ਵੱਖ ਉਮਰ ਗਰੁੱਪ ਦੇ ਲੜਕੇ ਲੜਕੀਆਂ ਦੇ ਖੇਡ ਮੁਕਾਬਲੇ ਜ਼ਾਰੀ ਰਹੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media