Tuesday, September 29, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਨੂੰ ਮਿਲਿਆ ਜ਼ਿਲ੍ਹਾ ਪੱਧਰੀ ਇਨਾਮ

PPN0812201717ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਵੱਲੋਂ ਵਿਦਿਆਰਥੀਆਂ ਦਾ ਵਿਗਿਆਨ ਵਿਸ਼ੇ ਪ੍ਰਤੀ ਰੁਝਾਨ ਪੈਦਾ ਕਰਨ ਲਈ ਪ੍ਰਿੰਸੀਪਲ ਡਾ. ਅਮਰਪਾਲੀ ਦੀ ਅਗਵਾਈ ਵਿੱਚ ਸਕੂਲ ਵਿੱਚ ਵਿਗਿਆਨ ਮੇਲਾ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈ ਕੇ ਵਿਗਿਆਨ ਨਾਲ ਸੰਬੰਧਿਤ ਵੱਖ-ਵੱਖ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ।ਜਿਲ੍ਹਾ ਸਿੱਖਿਆ ਅਫਸਰ ਅਤੇ ਜਿਲ੍ਹਾ ਸਾਇੰਸ ਸੁਪਰਵਾਇਜ਼ਰ ਵਲੋਂ ਕਰਵਾਈ ਗਈ 45ਵੀਂ ਰਾਜ ਵਿਦਿਆਰਥੀ ਵਿਗਿਆਨ ਪ੍ਰਦਰਸ਼ਨੀ 2017-18 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜ਼ਾਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।ਇਸ ਪ੍ਰਦਰਸ਼ਨੀ ਵਿੱਚ 9ਵੀਂ ਏ ਜਮਾਤ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ‘ ਤਾਪ ਊਰਜਾ ਦੀ ਸੁਚੱਜੇ ਢੰਗ ਨਾਲ ਵਰਤੋਂ’ ਜਿਸ ਦਾ ਥੀਮ ਰਹਿੰਦ-ਖੁੰਹਦ ਪ੍ਰਬੰਧਨ ਅਤੇ ਪਾਣੀ ਦੇ ਸੋਮਿਆਂ ਦੀ ਸਾਂਭ ਸੰਭਾਲ ਸੀ, `ਤੇ ਵਿਗਿਆਨ ਅਧਿਆਪਕਾਵਾਂ ਸ੍ਰੀਮਤੀ ਭੁਪਿੰਦਰ ਸੋਢੀ, ਸ੍ਰੀਮਤੀ ਰੋਜ਼, ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਅਰਚਨਾ, ਸ੍ਰੀਮਤੀ ਮਨਦੀਪ ਅਤੇ ਸ੍ਰੀਮਤੀ ਸਰਿਤਾ ਸ਼ਰਮਾ ਦੀ ਦੇਖ-ਰੇਖ ਹੇਠ ਇੱਕ ਮਾਡਲ ਤਿਆਰ ਕੀਤਾ ਤੇ ਜ਼ਿਲ੍ਹਾ ਪੱਧਰੀ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਸਕੁਲ ਦੇ ਪ੍ਰਿੰਸੀਪਲ ਡਾ. ਅਮਰਪਾਲੀ ਨੇ ਅਧਿਆਪਕਾਵਾਂ ਅਤੇ ਵਿਦਿਆਰਥਣ ਨੂੰ ਇਸ ਸ਼ਾਨਦਾਰ ਪ੍ਰਾਪਤੀ ਦੀ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply