ਅੰਮ੍ਰਿਤਸਰ, 8 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰ ਪੋਰਟ ਵਿਖੇ `ਝੰਡਾ ਦਿਵਸ` ਮਨਾਇਆ ਗਿਆ।ਪ੍ਰਿੰਸੀਪਲ ਰਵਿੰਦਰ ਕੌਰ ਬਮਰਾ ਨੇ ਬੱਚਿਆਂ ਨੂੰ ਦੱਸਿਆ ਕਿ ਸ਼ਸ਼ਤਰ ਸੈਨਾ, ਝੰਡਾ ਦਿਵਸ ਹਰ ਸਾਲ ਦਸੰਬਰ ਮਹੀਨੇ ਦਿਵਸ ਸ਼ਹੀਦ ਸੈਨਿਕਾਂ ਦੀ ਬਹਾਦਰੀ ਨੂੰ ਸਤਿਕਾਰ ਦੇਣ ਪੂਰਵ ਸੈਨਿਕਾਂ ਨੂੰ ਮਾਣ ਦੇਣ ਅਤੇ ਸੁਰੱਖਿਆ ਸੈਨਾਵਾਂ ਦੀ ਇਕਜੁੱਟਤਾ ਨੂੰ ਤਾਜਾ ਕਰਨ ਲਈ ਮਨਾਇਆ ਜਾਂਦਾ ਹੈ।ਇਸ ਦੇ ਨਾਲ ਹੀ ਦੇਸ਼ ਵਾਸੀ ਸੈਨਿਕਾਂ ਦੁਆਰਾ ਦੇਸ਼ ਦੀ ਸੁਰੱਖਿਆ ਲਈ ਕੀਤੀਆਂ ਕੁਰਬਾਨੀਆਂ ਨੂੰ ਵੀ ਯਾਦ ਕਰਦੇ ਹਨ ਅਤੇ ਇਸ ਦਿਨ ਸਾਰਾ ਰਾਸ਼ਟਰ ਝੰਡਾ ਦਿਵਸ ਫੰਡ ਲਈ ਦਾਨ ਦੇ ਕੇ ਸੇਵਾ ਕਰਦੇ ਹਨ ਅਤੇ ਸੇਵਾ ਮੁਕਤ ਫੌਜੀਆਂ ਉਹਨਾਂ ਦੀਆਂ ਵਿਧਵਾਵਾਂ ਅਤੇ ਬੱਚਿਆਂ ਲਈ ਚੰਦਾ ਇਕੱਠਾ ਕਰਦਾ ਹੈ।ਇਸ ਮੌਕੇ ਤੇ ਸਾਡੇ ਸਕੂਲ ਦੇ ਬੱਚਿਆਂ ਨੇ ਵੀ ਫੰਡ ਇਕੱਠਾ ਕਰਕੇ ਦੇਸ਼ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media