Wednesday, September 30, 2026

ਸਰਕਾਰੀ ਆਈ.ਟੀ.ਆਈ ਬਠਿੰਡਾ ਦੀ ਸਿਖਿਆਰਥਣ ਨੇ ਹਾਸਲ ਕੀਤਾ ਪਹਿਲਾ ਸਥਾਨ

ਬਠਿੰਡਾ, 8 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਰਕਾਰੀ ਆਈ.ਟੀ.ਆਈ (ਇ:) ਬਠਿੰਡਾ ਦੇ ਪ੍ਰਿੰਸੀਪਲ ਨਿਰਮਲ ਸਿੰਘ ਨੇ PPN0812201728ਦੱਸਿਆ ਕਿ ਨਹਿਰੂ ਯੂਵਾ ਕੇਂਦਰ ਬਠਿੰਡਾ ਵਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਭਾਸ਼ਣ ਮੁਕਾਬਲਿਆਂ ’ਚ ਸਰਕਾਰੀ ਆਈ.ਟੀ.ਆਈ (ਇ:) ਬਠਿੰਡਾ ਦੀ ਸਿਖਿਆਰਥਣ ਕਵਿਤਾ ਨੇ ਇਸ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਉਸ ਨੂੰ ਇਸ ਮੁਕਾਬਲੇ ’ਚ ਗੋਲਡ ਮੈਡਲ, 5000 ਰੁਪਏ ਨਕਦ ਅਤੇ ਸਰਟੀਫਿਕੇਟ ਇਨਾਮ ਵਜੋਂ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਇਸ ਸਿਖਿਆਰਥਣ ਨੇ ਅੱਗੇ ਵੀਂ ਰਾਜ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ’ਚ ਹਿੱਸਾ ਲਵੇਗੀ।ਸਰਕਾਰੀ ਆਈ.ਟੀ.ਆਈ (ਇ:) ਬਠਿੰਡਾ ਦੇ ਪ੍ਰਿੰਸੀਪਲ ਨਿਰਮਲ ਸਿੰਘ ਅਤੇ ਸਮੂਹ ਸਟਾਫ਼ ਵਲੋਂ ਸਿਖਿਆਰਥਣ ਨੂੰ ਪਹਿਲੇ ਸਥਾਨ ਹਾਸਲ ਕਰਨ ’ਤੇ ਵਧਾਈ ਦਿੱਤੀ ਗਈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply