ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਇਫਕੋ ਦੇ ਖੇਤਰੀ ਦਫ਼ਤਰ ਬਠਿੰਡਾ ਦੁਆਰਾ ਮਿੱਟੀ ਦੀ ਉਪਜਾਊ ਸ਼ਕਤੀ
ਅਤੇ ਕਿਸਾਨਾਂ ਦੀ ਆਮਦਨ ’ਚ ਵਾਧਾ ਕਰਨ ਦੇ ਵਿਸ਼ਵ ਮਿੱਟੀ ਦਿਵਸ ਸਹਿਕਾਰੀ ਸੰਮਤੀ ਪਿੰਡ ਗੰਗਾਂ ਜ਼ਿਲ੍ਹਾ ਬਠਿੰਡਾ ’ਚ ਮਨਾਇਆ ਗਿਆ। ਇਸ ਜਾਗਰੂਕਤਾ ਸਮਾਗਮ ’ਚ ਗੰਗਾ ਪਿੰਡ ਦੇ ਆਲੇ-ਦੁਆਲੇ 50 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ।ਸਮਾਗਮ ਦੌਰਾਨ ਕਿਸਾਨਾਂ ਨੂੰ ਸੰਬੋਧਤ ਕਰਦਿਆਂ ਇਫਕੋ ਦੇ ਖੇਤਰੀ ਪ੍ਰਬੰਧਕ ਬਹਾਦਰ ਸਿੰਘ ਨੇ ਦੱਸਿਆ ਕਿ ਹਰ ਸਾਲ 5 ਦਸੰਬਰ ਨੂੰ ਵਿਸ਼ਵ ਮਿੱਟੀ ਦਿਵਸ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਮਿੱਟੀ ਦੀ ਘਟਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਅੱਜ ਦੇ ਦੌਰ ’ਚ ਚੰਗੀ ਕੁਆਇਲਟੀ ਦਾ ਅੰਨ ਹੀ ਵੱਧ ਮੁਨਾਫਾ ਦੇ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਅਤੇ ਝੋਨੇ ਦੀ ਪਰਾਲੀ ਨਾ ਸਾੜ੍ਹਨ ਬਲਕਿ ਹੈਪੀ ਸੀਡਰ ਅਤੇ ਰੋਟਾਵੇਟਰ ਵਰਗੇ ਸੰਦਾਂ ਦਾ ਪ੍ਰਯੋਗ ਕਰਨ। ਉਨ੍ਹਾਂ ਦੱਸਿਆ ਕਿ ਹੈਪੀ ਸੀਡਰ ਅਤੇ ਰੋਟਾਵੇਟਰ ਦੇ ਇਸਤੇਮਾਲ ਨਾਲ ਝੋਨੇ ਦੀ ਪਰਾਲੀ ਨੂੰ ਜ਼ਮੀਨ ’ਤੇ ਚੰਗੀ ਤਰ੍ਹਾਂ ਫੈਲਾਅ ਕੇ ਉਸ ਨੂੰ ਧਰਤੀ ’ਚ ਦੱਬਿਆ ਜਾ ਸਕਦਾ ਹੈ।ਇਸ ਦੀ ਮਦਦ ਨਾਲ ਧਰਤੀ ’ਚ ਜੈਵਿਕ ਤੱਤਾਂ ਦੀ ਮਾਤਰਾ ਵੱਧ ਜਾਂਦੀ ਹੈ ਅਤੇ ਉਸ ਦੀ ਉਪਜਾਊ ਸ਼ਕਤੀ ’ਚ ਵੀ ਸੁਧਾਰ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਪ੍ਰਦੂਸ਼ਣ ਵੀ ਨਹੀਂ ਫੈਲਦਾ ਅਤੇ ਧੂੰਏ ਕਾਰਨ ਹੋ ਰਹੇ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਮੀਨ ਦੀ ਮਿੱਟੀ ’ਚ ਮੌਜੂਦ ਤੱਤਾਂ ਦਾ ਨਿਰੀਖਣ ਕਰਵਾਉਣ ਤਾਂ ਜੋ ਲੋੜ ਅਨੁਸਾਰ ਹੀ ਖਾਦਾਂ ਦਾ ਪ੍ਰਯੋਗ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਝੋਨੇ ਦੀ ਫ਼ਸਲ ਦੇ ਚੱਕਰ ’ਚ ਦਾਲਾਂ ਦੀ ਕਾਸ਼ਤ ਕਰਨੀ ਚਾਹੀਦੀ ਹੈ ਤਾਂ ਜੋ ਦਾਲਾਂ ਦੀਆਂ ਜੜ੍ਹਾਂ ’ਚ ਮੌਜੂਦ ਰਾਈਜ਼ੋਬੀਯਮ ਵੈਕਟੀਰੀਆ ਨਾਲ ਮਿੱਟੀ ’ਚ ਨਾਈਟ੍ਰੋਜਨ ਦੀ ਪ੍ਰਾਕਿਰਤ ਮਾਤਰਾ ਵਧਾਈ ਜਾ ਸਕੇ।ਉਨ੍ਹਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਵਿਗਿਆਨੀਆਂ ਦੇ ਮਸ਼ਵਰੇ ਅਨੁਸਾਰ ਹੀ ਕੀਟਨਾਸ਼ਕਾਂ ਅਤੇ ਖਾਦਾਂ ਦਾ ਪ੍ਰਯੋਗ ਕਰਨ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਫੀਲਰ ਅਫ਼ਸਰ ਨਰਿੰਦਰ ਕੁਮਾਰ ਸਾਗਰ ਨੇ ਦੱਸਿਆ ਕਿ ਇਫਕੋ ਵਲੋਂ ਮਿੱਟੀ ਪ੍ਰੀਖਣ ਲਈ ਕਿਸਾਨਾਂ ਨੂੰ ਮੁਫ਼ਤ ਮੋਬਾਇਲ ਵੈਨ ਮੁਹੱਈਆ ਕਰਵਾਈ ਗਈ ਹੈ।ਇਹ ਵੈਨ ਪਿੰਡ-ਪਿੰਡ ਘੁੰਮ ਕੇ ਮਿੱਟੀ ਦੇ ਸੈਂਪਲ ਇਕੱਠੇ ਕਰਦੀ ਹੈ ਅਤੇ ਇਫਕੋ ਦੀ ਚੰਡੀਗੜ੍ਹ ਵਿਖੇ ਸਥਿਤ ਪ੍ਰਯੋਗਸ਼ਾਲ ’ਚ ਇਸ ਦਾ ਨਿਰੀਖਣ ਕਰਵਾ ਕਿ ਮੁਫ਼ਤ ਰਿਪੋਰਟ ਦਿੰਦੀ ਹੈ।ਸਹਿਕਾਰੀ ਸੰਮਤੀ ਗੰਗਾਂ ਦੇ ਸਕੱਤਰ ਕਰਮਜੀਤ ਸਿੰਘ ਨੇ ਸਾਰੇ ਆਏ ਹੋਏ ਲੋਕਾਂ ਦਾ ਧੰਨਵਾਦ ਕੀਤਾ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media