ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਦਸੰਬਰ ਨੂੰ ਝੰਡਾ ਦਿਵਸ ਮਨਾਇਆ
ਗਿਆ। ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਅਫਸਰ ਬਠਿੰਡਾ, ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ (ਰਿਟਾ.), ਲੈਫ. ਕਰਨਲ ਸ਼ਿਵਦੇਵ ਸਿੰਘ ਮਾਨ (ਰਿਟਾ.), ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ, ਦਰਸ਼ਨ ਸਿੰੰਘ ਸੁਪਰਡੈਂਟ, ਕੈਪਟਨ ਗੁਰਮੇਲ ਸਿੰਘ, ਕੈਪਟਨ ਗੁਰਤੇਜ਼ ਸਿੰਘ ਅਤੇ ਦਫਤਰ ਦੇ ਸਮੂਹ ਸਟਾਫ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਦੀਪਰਵਾ ਲਾਕਰਾ ਅਤੇ ਹੋਰ ਅਧਿਕਾਰੀਆਂ ਦੇ ਟੋਕਨ ਫਲੈਗ ਲਗਾਏ ਗਏ ਅਤੇ ਉਨ੍ਹਾਂ ਵਲੋਂ ਝੰਡਾ ਦਿਵਸ ਲਈ ਰਾਸ਼ੀ ਦਾਨ ਵਜੋਂ ਦਿੱਤੀ ਗਈ ।ਲਾਕਰਾ ਨੇ ਬਠਿੰਡਾ ਵਾਸੀਆਂ ਨੂੰ ਫਲੈਗ ਡੇਅ ’ਤੇ ਵੱਧ ਤੋਂ ਵੱਧ ਰਾਸ਼ੀ ਦਾਨ ਕਰਨ ਲਈ ਅਪੀਲ ਕੀਤੀ।ਜ਼ਿਲਾ੍ਹ ਰੱਖਿਆ ਸੇਵਾਵਾਂ ਭਲਾਈ ਅਫਸਰ ਬਠਿੰਡਾ ਲੈਫ. ਕਰਨਲ ਮਨਿੰਦਰ ਸਿੰਘ ਰੰਧਾਵਾ, ਨੇ ਇਸ ਮੌਕੇ ਇਕੱਤਰ ਹੋਏ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਜਿਵੇਂ 65 ਸਾਲਾ ਬੁਢਾਪਾ ਮਾਲੀ ਸਹਾਇਤਾ, ਪੁਰਸਕਾਰ ਵਿਜੇਤਾਵਾਂ ਨੂੰ ਮਹੀਨਾਵਾਰ ਭੱਤਾ, ਨੀਲਾ ਤਾਰਾ ਪ੍ਰਭਾਵਿਤ ਸੈਨਿਕਾਂ ਨੂੰ ਮੇਂਟੀਨੈਂਸ ਗ੍ਰਾਂਟ ਆਦਿ ਬਾਰੇ ਚਾਨਣਾ ਪਾਇਆ ਅਤੇ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਪਿਛਲੇ ਸਾਲ ਫਲੈਗ ਡੇ ਫੰਡ ਵਿਚੋਂ 19 ਲਾਭਪਾਤਰਾਂ ਨੂੰ 1,10,000/- ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media