ਬਠਿੰਡਾ, 9 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸਵੱਛਾਗ੍ਰਹਿ ਪ੍ਰੋਗਰਾਮ ਅਦਾਨੀ ਫਾਊਡੇਸ਼ਨ ਵੱਲੋਂ ਆਯੋਜਿਤ ਕੀਤਾ ਗਿਆ
ਅਤੇ ਸੈਂਟਰ ਫਾਰ ਇੰਨਵਾਇਰਮੈਂਟ ਐਜੂਕੇਸ਼ਨ ਦੇ ਸਹਿਯੋਗ ਨਾਲ ਇਹ ਵਰਕਸ਼ਾਪ ਕਰਵਾਈ ਗਈ।ਸਾਰੇ ਸਕੂਲਾਂ ਨੂੰ ਸਵੱਛ ਭਾਰਤ ਮੁਹਿੰਮ ਦਾ ਹਿੱਸਾ ਬਣਾਉਣ ਲਈ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ਼੍ਰੀਮਤੀ ਮਨਿੰਦਰ ਕੌਰ ਨੇ ਅੱਜ ਸਾਰੇ ਸਰਕਾਰੀ, ਗੈਰ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨਾਲ ਮੀਟਿੰਗ ਕੀਤੀ।ਇਸ ਮੌਕੇ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਨੇ ਦੱਸਿਆ ਕਿ ਸਵੱਛਤਾ ਅਭਿਆਨ ਤਹਿਤ ਹਰੇਕ ਨਾਗਰਿਕ ਆਪਣੀ ਜੁੰਮੇਵਾਰੀ ਨੂੰ ਸਮਝਣ ਅਤੇ ਲੋਕਾਂ ਵਿਚ ਸਵਛੱਤਾ ਪ੍ਰਤੀ ਵੱਧ ਤੋਂ ਵੱਧ ਜਗਰੂਕਤਾ ਪੈਦਾ ਕਰਨ ’ਚ ਆਪਣਾ ਵੱਡਮੁਲਾ ਯੋਗਦਾਨ ਪਾਉਣ।ਇਸ ਮੌਕੇ ਵਿਦਿਅਕ ਅਦਾਰਿਆਂ ਨੂੰ ਕਿਹਾ ਗਿਆ ਕਿ ਉਹ ਸਕੂਲ ਦੇ ਬੱਚਿਆਂ ’ਚ ਸਫ਼ਾਈ ਦੀ ਆਦਤ ਨੂੰ ਉਤਸ਼ਾਹਤ ਕਰਨ ਤਾਂ ਜੋ ਹਰ ਵਿਦਿਆਰਥੀ ਨੂੰ ਇਸ ਸਬੰਧੀ ਪੂਰਨ ਜਾਣਕਾਰੀ ਹੋਵੇ।ਉਨ੍ਹਾਂ ਨੇ ਵਿਦਿਅਕ ਅਦਾਰਿਆਂ ਨੂੰ ਇਹ ਵੀ ਕਿਹਾ ਕਿ ਉਹ ਆਪਣੇ ਸਕੂਲ ਵਿਚ ਬੱਚਿਆਂ ਅੰਦਰ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਐਕਟੀਵਿਟੀ ਕਰਵਾਈਆਂ ਜਾਣ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਕਰਨ ਲਈ ਵੀ ਪ੍ਰੇਰਣਾ ਮਿਲਦੀ ਰਹੇ।ਅਦਾਨੀ ਫਾੳੂਂਡੇਨ ਦੇ ਜਿਗਨੇਸ਼ ਵਿਭਾਡਕ ਅਤੇ ਸੀ.ਈ.ਈ ਦੇ ਹਰਸ਼ਲ ਕੋਰਾਹਲੀ ਨੇ ਇਸ ਵਰਕਸ਼ਾਪ ’ਚ ਸਕੂਲਾਂ ਦੇ ਅਧਿਆਪਕਾਂ ਨੂੰ ਸਵੱਛਾਗ੍ਰਹਿ ਤਹਿਤ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਦੱਸਿਆ ਕਿ ਉਹ ਆਪਣੇ-ਆਪਣੇ ਸਕੂਲਾਂ ’ਚ ਸਵੱਛਾਗ੍ਰਹਿ ਦਲ (ਬੱਚਿਆਂ ਦੀਆਂ ਟੀਮਾਂ) ਗਠਿਤ ਕਰਕੇ ਉਨ੍ਹਾਂ ਦੇ ਅੰਦਰ ਸਕੂਲ ਦੀ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨ।ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਬਾਹਰ ਅਤੇ ਅੰਦਰ ਕੂੜਾਦਾਨ (ਡਸਟਬਿਨ) ਰੱਖੇ ਜਾਣ ਅਤੇ ਸਕੂਲ ਦੇ ਬੱਚਿਆਂ ਵਿਚ ਸਫ਼ਾਈ ਰੱਖਣ ਦੀ ਆਦਤ ਪਾਉਣ ਲਈ ਪ੍ਰੇਰਿਤ ਕਰਨ ਅਤੇ ਕੂੜਾ ਕਰਕਟ ਕੂੜੇਦਾਨਾਂ ’ਚ ਹੀ ਪਾਇਆ ਜਾਵੇ।ਸਕੂਲਾਂ ਦੇ ਅਧਿਆਪਕਾਂ ਨੇ ਯਕੀਨ ਦਿਵਾਇਆ ਕਿ ਉਹ ਇਸ ਸਫ਼ਾਈ ਪ੍ਰਤੀ ਬੱਚਿਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪੂਰਨ ਸਹਿਯੋਗ ਦੇਣਗੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media