Wednesday, August 12, 2026

ਸਿੱਖ ਨੈਸ਼ਨਲ ਪਬਲਿਕ ਸਕੂਲ ਵਿਖੇ ਸਲਾਨਾ ਸਮਾਰੋਹ ਆਯੋਜਿਤ

PPN1012201708ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਸਿੱਖ ਨੈਸ਼ਨਲ ਪਬਲਿਕ ਸਕੂਲ ਮਾਨਾਵਾਲਾ/ਭਿੱਟੇਵੱਡ ਦਾ ਸਲਾਨਾ ਸਮਾਰੋਹ ਸਕੂਲ ਦੇ ਵਿਹੜੇ ਵਿੱਚ ਆਯੋਜਿਤ ਕੀਤਾ ਗਿਆ। ਜਿਸ ਦੌਰਾਨ ਅਖਿਲ ਭਾਰਤੀ ਹਿਊਮਨ ਰਾਈਟਸ ਰਜਿ. ਦੇ ਜਨਰਲ ਸਕੱਤਰ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਨੇ ਮੁੱਖ ਮਹਿਮਾਨ ਵਜੋਂ ਤੇ ਉਘੇ ਸਾਹਿਤਕਾਰ ਕਹਾਣੀਕਾਰ ਪ੍ਰਿੰਸੀਪਲ ਗੁਰਬਾਜ ਸਿੰਘ ਛੀਨਾ, ਸਕੱਤਰ ਡਾ. ਗੁਰਦਿਆਲ ਸਿੰਘ ਮਾਨਾਵਾਲਾ, ਉਘੇ ਸਮਾਜ ਸੇਵਕ ਤੇ ਖੇਡ ਪ੍ਰਮੋਟਰ ਜੀ.ਐਸ ਸੰਧੂ ਅਤੇ ਵਰਿੰਦਰ ਕੁਮਾਰ ਝਬਾਲ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰੀ ਭਰੀ।ਐਮ.ਡੀ ਗੁਰਚਰਨ ਸਿੰਘ ਸੰਧੂ ਨੇ ਆਏ ਮਹਿਮਾਨਾਂ ਨੂੰ ਜੀ ਆਇਆ ਨੂੰ ਆਖਿਆ ਜਦੋਂ ਕਿ ਇੰਚਾਰਜ ਮੈਡਮ ਮਨਜਿੰਦਰ ਕੌਰ ਨੇ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ।
ਇਸ ਮੌਕੇ ਬੈਸਟ ਟੀਚਰ ਐਵਾਰਡ ਕੁਲਜੀਤ ਕੌਰ ਤੇ ਰੈਗੂਲਰ ਟੀਚਰ ਐਵਾਰਡ ਦਲਜੀਤ ਕੌਰ ਨੂੰ ਦੇਣ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਹੋਣਹਾਰ ਵਿਦਿਆਰਥੀ, ਵਿਦਿਆਰਥਣਾਂ ਨੂੰ ਸਨਮਾਨਿਤ ਮੁੱਖ ਮਹਿਮਾਨ ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਨੇ ਸਨਮਾਨਿਤ ਕੀਤਾ। ਇਸ ਸਮੇਂ ਉਨਾਂ ਕਿਹਾ ਕਿ ਸਰਹੱਦੀ ਦਿਹਾਤੀ ਖੇਤਰ ਵਿੱਚ ਸੀਮਿਤ ਸਾਧਨਾਂ ਦੇ ਨਾਲ ਇੱਕ ਬੇਮਿਸਾਲ ਸਕੂਲ ਚਲਾ ਕੇ ਵਿਦਿਆਰਥੀਆਂ ਨੂੰ ਬਹੁ-ਪੱਖੀ ਸ਼ਖਸ਼ੀਅਤ ਦੇ ਮਾਲਕ ਬਣਾਉਣ ਬਦਲੇ ਸਕੂਲ ਪ੍ਰਬੰਧਕ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਸ਼ਹਿਰੀ ਪਬਲਿਕ ਤੇ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਸੱਸਤੀ ਤੇ ਮਿਆਰੀ ਵਿੱਦਿਆ ਹਾਸਲ ਕਰਵਾਉਣਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ।ਪ੍ਰਿੰਸੀਪਲ ਸ਼ਰਤ ਵਸ਼ਿਸ਼ਟ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਅਜਿਹੇ ਵਿੱਦਿਅਕ ਅਦਾਰਿਆਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ-ਬਰ-ਤਿਆਰ ਹੈ।ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼-ਭਗਤੀ ਤੇ ਪੰਜਾਬੀ ਸੱਭਿਆਚਾਰਕ ਵੰਨਗੀਆਂ ਭਰਪੂਰ ਰੰਗਾਰੰਗ ਪ੍ਰੋ੍ਰਗਰਾਮ ਤੋਂ ਇਲਾਵਾ ਪੰਜਾਬੀ ਲੋਕ ਨਾਚ ਗਿੱਧਾ ਤੇ ਭੰਗੜਾ ਪਾ ਕੇ ਵਾਹ-ਵਾਹ ਖੱਟੀ।ਇਸ ਮੌਕੇ ਮੈਡਮ ਮਨਜਿੰਦਰ ਕੌਰ, ਗੁਲਸ਼ਨ ਕੌਰ, ਰੁਪਿੰਦਰ ਕੌਰ, ਜਸਬੀਰ ਕੌਰ, ਕੁਲਜੀਤ ਕੌਰ, ਦਲਜੀਤ ਕੌਰ, ਰੁਪਿੰਦਰ ਕੌਰ, ਕਰਮਜੀਤ ਕੌਰ, ਮਨਜੋਤ ਕੌਰ, ਸਤਿੰਦਰ ਕੌਰ ਆਦਿ ਹਾਜ਼ਰ ਸਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply