Wednesday, August 12, 2026

ਘੱਟ ਗਿਣਤੀਆਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣ ਕੇਂਦਰ ਤੇ ਰਾਜ ਸਰਕਾਰਾਂ – ਬਾਬਾ ਹਰਨਾਮ ਸਿੰਘ ਖ਼ਾਲਸਾ

Harnam-S-Dhumaਅੰਮਿ੍ਤਸਰ, 10 ਦਸੰਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਰਾਜਸਥਾਨ ਦੇ ਰਾਜਸਮੰਦ ਦੇ ਲਾਈਵ ਮਰਡਰ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।ਉਹਨਾਂ ਕਿਹਾ ਕਿ ਫਿਰਕਾਪ੍ਰਸਤੀ ਹੇਠ ਦੋਸ਼ੀ ਸ਼ੰਭੂਲਾਲ ਰੈਗਰ ਵਲੋਂ ਇੱਕ ਬੇਕਸੂਰ ਨਿਹੱਥੇ ਅਤੇ ਜਾਨ ਦੀ ਸਲਾਮਤੀ ਲਈ ਤਰਲੇ ਲੈ ਰਹੇ ਮਜ਼ਦੂਰ ਮੁਹੰਮਦ ਅਫ਼ਜ਼ਲ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੋਹ ਕੋਹ ਕੇ ਮਾਰਨ ਉਪਰੰਤ ਮ੍ਰਿਤਕ ਸਰੀਰ ਨੂੰ ਪੈਟਰੋਲ ਪਾ ਕੇ ਅੱਗ ਲਾਉਣ ਦੀ ਹੌਲਨਾਕ ਵਾਰਦਾਤ ਨੇ ਇਨਸਾਨੀਅਤ ਨੂੰ ਇਕ ਵਾਰ ਫਿਰ ਸ਼ਰਮਸਾਰ ਕਰ ਦਿੱਤਾ ਹੈ ਅਤੇ ਇਸ ਵਹਿਸ਼ੀਪੁਣੇ ਨੇ ਨਵੰਬਰ ’84 ਦੌਰਾਨ ਦਿੱਲੀ ਸਮੇਤ ਹੋਰਨਾਂ ਸ਼ਹਿਰਾਂ ਵਿੱਚ ਸਿੱਖਾਂ ਦੀ ਕੀਤੀ ਗਈ ਨਸਲਕੁਸ਼ੀ ਦੀ ਯਾਦ ਤਾਜ਼ਾ ਕਰਾ ਦਿੱਤੀ ਹੈ।ਉਹਨਾਂ ਕਿਹਾ ਕਿ ਦੋਸ਼ੀ ਵਲੋਂ ਕਤਲ ਦੀ ਵੀਡੀਉ ਬਣਾ ਕੇ ਲਾਈਵ ਕਰਦਿਆਂ ਘੱਟ ਗਿਣਤੀ ਭਾਈਚਾਰਿਆਂ ’ਚ ਦਹਿਸ਼ਤ ਪੈਦਾ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਉਹਨਾਂ ਕਿਹਾ ਕਿ ਉਕਤ ਜ਼ਾਲਮਾਨਾ ਵਾਰਦਾਤ ਨੂੰ ਕਿਸੇ ਇਕੱਲੇ ਵਲੋਂ ਅੰਜਾਮ ਦਿੱਤਾ ਗਿਆ ਨਹੀਂ ਹੋ ਸਕਦਾ ਉਸ ਪਿੱਛੇ ਛੁਪੀਆਂ ਤਾਕਤਾਂ ਦਾ ਪਰਦਾਫਾਸ਼ ਕਰਨਾ ਜ਼ਰੂਰੀ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply