ਅੰਮ੍ਰਿਤਸਰ, 11 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ) ਦੇ ਚੇਅਰਮੈਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਮਹੰਤ ਬਲਦੇਵ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਮਹੰਤ ਬਲਦੇਵ ਸਿੰਘ ਇਕ ਸੁਲਝੇ ਹੋਏ ਆਗੂ ਅਤੇ ਸਮਾਜ ਸੇਵੀ ਹੋਣ ਦੇ ਨਾਲ ਨਾਲ ਇੱਕ ਚੰਗੇ ਧਾਰਮਿਕ ਕਵੀ ਵੀ ਸਨ। ਉਨ੍ਹਾਂ ਆਖਿਆ ਕਿ ਅਜਿਹੀਆਂ ਸ਼ਖਸੀਅਤਾਂ ਦੇ ਤੁਰ ਜਾਣ ਨਾਲ ਸਮਾਜ ਨੂੰ ਪਿਆ ਘਾਟਾ ਪੂਰਿਆ ਨਹੀਂ ਜਾ ਸਕਦਾ।ਭਾਈ ਲੌਂਗੋਵਾਲ ਨੇ ਕਰਤਾ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਜਿਕਰਯੌਗ ਹੈ ਕਿ 9 ਦਸੰਬਰ ਨੂੰ ਮਹੰਤ ਬਲਦੇਵ ਸਿੰਘ ਇਸ ਫਾਨੀ ਸੰਸਾਰ ਤੋਂ ਚਲਾਣਾ ਕਰ ਗਏ ਸਨ ਅਤੇ ਉਨ੍ਹਾਂ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਪਰੰਤ ਅੰਤਿਮ ਅਰਦਾਸ 17 ਦਸੰਬਰ 2017 ਨੂੰ ਉਨ੍ਹਾਂ ਦੇ ਗ੍ਰਹਿ ਪਾਉਂਟਾ ਸਾਹਿਬ ਵਿਖੇ ਹੋਵੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media