ਅੰਮਿ੍ਤਸਰ, 11 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਇਤਹਾਸਕ ਸ਼ਹਿਰ ਅੰਮਿ੍ਤਸਰ ਵਿਚ ਬੀਤੇ ਪੰਜ ਦਿਨਾਂ ਤੋਂ ਚੱਲ ਰਿਹਾ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਮੇਲਾ ਅਨੇਕਾਂ ਯਾਦਾਂ ਛੱਡਦਾ ਹੋਇਆ ਸੋਮਵਾਰ ਨੂੰ ਸਮਾਪਤ ਹੋ ਗਿਆ।ਇਸ ਪੰਜ਼ ਰੋਜ਼ਾ ਮੇਲੇ ਦੌਰਾਨ ਲੋਕਾਂ ਦੀ ਖਿੱਚ ਦਾ ਕੇਂਦਰ ਪਹਿਲੀ ਵਾਰ ਏਅਰ ਫੋਰਸ ਵਲੋਂ ਕੀਤੀ ਗਈ ਸ਼ਮੂਲੀਅਤ ਅਤੇ ਥਾਈਲੈਂਡ, ਚੈਕ ਰਿਪਬਲਿਕ ਅਤੇ ਨੀਦਰਲੈਂਡ ਵਲੋਂ ਲਗਾਏ ਗਏ ਸਟਾਲ, ਏਅਰ ਫੋਰਸ ਅਤੇ ਡੀਆਡੀਓ ਦੇ ਸਹਿਯੋਗ ਨਾਲ ਆਯੋਜਿਤ ਸੈਮੀਨਾਰ ਰਹੇ।
ਪੀਐਚਡੀ ਚੈਂਬਰ ਦੀ ਪੰਜਾਬ ਕਮੇਟੀ ਦੇ ਪ੍ਰਧਾਨ ਆਰ.ਐਸ ਸਚਦੇਵਾ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਦਿੱਤੇ ਗਏ ਸਹਿਯੋਗ ਵਾਸਤੇ ਜਿਲ੍ਹੇ ਦੇ ਡਿਪਟੀ ਕਮੀਸ਼ਨਰ ਕਮਲਜੀਤ ਸਿੰਘ ਸੰਘਾ, ਸਮੂਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਅਮਿ੍ਰੰਤਸਰ ਪੁਲਿਸ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਪ੍ਰਦਰਸ਼ਨੀ ਵਿਚ ਆਯੋਜਿਤ ਕੀਤੀ ਗਈ ਬਾਈਰ-ਸੈਲਰ ਮੀਟ ਦੀ ਸਾਰੇ ਦੇਸ਼ਾਂ ਨੇ ਪ੍ਰਸ਼ੰਸਾ ਕੀਤੀ ਹੈ।
ਸਚਦੇਵਾ ਨੇ ਕਿਹਾ ਕਿ ਅਗਲੇ ਸਾਲ ਮੀਟ ਦਾ ਦਾਈਰਾ ਹੋਰ ਵਧਾਇਆ ਜਾਵੇਗਾ।ਪੀ.ਐਚ.ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੀ ਰੀਜਨਲ ਡਾਇਰੈਕਟਰ ਮਧੂ ਪਿੱਲੇ ਨੇ ਕਿਹਾ ਕਿ ਪ੍ਰੋਗਰਾਮ ਦਾ ਆਯੋਜਨ ਹਰ ਲਿਹਾਜ਼ ਨਾਲ ਸਫਲ ਰਿਹਾ ਹੈ। ਇਸ ਪ੍ਰਦਰਸ਼ਨੀ ਦੌਰਾਨ ਜਿਥੇ ਵੱਡੇ ਉਦਯੋਗਪਤੀਆਂ ਨੇ ਭਵਿੱਖ ਦੀ ਰਣਨੀਤੀ ਤਿਆਰ ਕੀਤੀ ਹੈ, ਉਥੇ ਹੀ ਮੈਦਾਨ ਵਿਚ ਲੱਗੀਆਂ ਵੱਖ-ਵੱਖ ਸਟਾਲਾਂ ਤੋਂ ਲੱਖਾਂ ਲੋਕਾਂ ਨੇ ਰੋਜ਼ਾਨਾ ਇਸਤੇਮਾਲ ਦੀਆਂ ਚੀਜਾਂ ਦੀ ਖਰੀਦਦਾਰੀ ਕੀਤੀ ਹੈ।ਇਸੇ ਦੌਰਾਨ ਇਸ ਮੇਲੇ ਵਿੱਚ ਭਾਗ ਲੈਣ ਵਾਲੇ ਅਫਗਾਨੀਸਤਾਨ, ਟਰਕੀ, ਥਾਈਲੈਂਡ, ਇਜ਼ੀਪਟ, ਚੈਕ ਰਿਪਬਲਿਕ ਆਦਿ ਤੋਂ ਇਲਾਵਾ ਗੁਆਂਢੀ ਸੂਬੇ ਝਾਰਖੰਡ, ਜੰਮੂ-ਕਸ਼ਮੀਰ, ਨਾਰਥ-ਈਸ਼ਟ, ਛੱਤੀਸਗੜ੍ਹ ਅਤੇ ਰਾਜਸਥਾਨ ਆਦਿ ਸੂਬਿਆਂ ਦੇ ਪ੍ਰਤੀਨਿਧੱਾਂ ਨੇ ਵੀ ਪੀਐਚਡੀ ਚੈਂਬਰ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media