Thursday, June 11, 2026

ਰੂਸ ਅਤੇ ਚੀਨ ਦੇ ਵਿਦੇਸ਼ ਮੰਤਰੀਆਂ ਦੀ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

PPN1112201706ਨਵੀਂ ਦਿੱਲੀ, 11 ਦਸੰਬਰ (ਪੰਜਾਬ ਪੋਸਟ ਬਿਊਰੋ) – ਰੂਸੀ ਫੈਡਰੇਸ਼ਨ ਦੇ ਵਿਦੇਸ਼ ਮੰਤਰੀ ਸ੍ਰੀ ਸਰਜੇਈ ਲਾਵਰੋਵ ਅਤੇ ਪੀਪਲਜ਼ ਰਿਪਬਲਿਕ ਆਫ ਚਾਈਨਾ ਦੇ ਵਿਦੇਸ਼ ਮੰਤਰੀ ਸ੍ਰੀ ਵਾਂਗ ਵੀ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨਾਲ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਕੀਤੀ।ਰੂਸ ਦੇ ਵਿਦੇਸ਼ ਮੰਤਰੀ ਅਤੇ ਉਨ੍ਹਾਂ ਦੇ ਵਫਦ ਦਾ ਸਵਾਗਤ ਕਰਦੇ ਹੋਏ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ-ਰੂਸ ਦੁਵੱਲੇ ਸਬੰਧ ਮਜ਼ਬੂਤ ਹਨ।ਇਸ ਸਾਲ ਅਸੀਂ ਆਪਣੇ ਉੱਚ ਪੱਧਰੀ ਪ੍ਰੋਗਰਾਮਾਂ ਵਿਚ ਕਾਫੀ ਵਾਧਾ ਵੇਖਿਆ।ਰਾਸ਼ਟਰਪਤੀ ਨੇ ਇਸ ਗੱਲ `ਤੇ ਖੁਸ਼ੀ ਪ੍ਰਗਟਾਈ ਕਿ ਭਾਰਤ ਅਤੇ ਰੂਸ ਦੇ ਦੋ-ਪੱਖੀ ਵਪਾਰ ਵਿੱਚ ਇਸ ਸਾਲ ਦੇ ਪਹਿਲੇ 6 ਮਹੀਨਿਆਂ ਵਿੱਚ 22% ਦਾ ਵਾਧਾ ਹੋਇਆ।ਉਨ੍ਹਾਂ ਕਿਹਾ ਕਿ ਕੌਮਾਂਤਰੀ ਉਤਰ-ਦੱਖਣੀ ਟਰਾਂਸਪੋਰਟ ਕਾਰੀਡੋਰ ਦਾ ਜਲਦੀ ਚਾਲੂ ਹੋਣਾ ਸਾਡੇ ਦੋਪੱਖੀ ਵਪਾਰਕ ਟੀਚੇ ਦੇ ਪੂਰਾ ਹੋਣ ਵਿਚ ਵੱਡੀ ਭੂਮਿਕਾ ਅਦਾ ਕਰ ਸਕਦਾ ਹੈ।ਦੋਵੇਂ ਵਿਦੇਸ਼ ਮੰਤਰੀ 15ਵੀਂ ਆਰਆਈਸੀ (ਰੂਸ-ਚੀਨ-ਭਾਰਤ) ਤਿੰਨ ਪੱਖੀ ਵਾਰਤਾ ਵਿੱਚ ਹਿੱਸਾ ਲੈਣ ਲਈ ਇੱਥੇ ਆਏ ਹੋਏ ਹਨ।ਮੀਟਿੰਗ ਦੀ ਮੇਜ਼ਬਾਨੀ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਕਰਨਗੇ। ਇਸ ਮੀਟਿੰਗ ਵਿਚ ਸਾਂਝੇ ਹਿੱਤ ਦੇ ਵਿਸ਼ਵ ਪੱਧਰੀ ਅਤੇ ਖੇਤਰੀ ਮੁੱਦਿਆਂ ਦਾ ਜਾਇਜ਼ਾ ਲਏ ਜਾਣ ਦੀ ਆਸ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply