Sunday, September 20, 2026

ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ ਗਏ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿਦਿਆ ਸੇਵਾ PPN1212201703ਸੁਸਾਇਟੀ (ਰਜਿ:) ਮੁਲਤਾਨੀਆਂ ਰੋਡ ਬਠਿੰਡਾ ਵੱਲੋ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਵਿਖੇ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।ਨਗਰ ਕੀਰਤਨ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਇਤਿਹਾਸਕ ਪਵਿੱਤਰ ਨਿਸ਼ਾਨੀਆ ਦੇ ਦਰਸ਼ਨ ਵੀ ਕਰਵਾਏ ਗਏ।ਨਗਰ ਕੀਰਤਨ ਵਿੱਚ ਗੱਤਕੇ ਵਾਲੇ ਸਿੰਘਾਂ/ਸਿੰਘਣੀਆਂ ਨੇ ਵੀ ਆਪਣੀ ਕਲਾ ਦੇ ਜੋਹਰ ਵਿਖਾਏ।ਨਗਰ ਕੀਰਤਨ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਤੋ ਆਰੰਭ ਹੋ ਕੇ ਗੁਰੂ ਨਾਨਕ ਨਗਰ, ਭਗਵਤੀ ਇਨਕਲੇਵ, ਗੋਰਵ ਐਨਕਲੇਵ, ਬੀੜ ਰੋਡ, ਪੁਲਿਸ ਕਲੋਨੀ, ਲਾਲ ਸਿੰਘ ਨਗਰ, ਠੰਢੀ ਸੜਕ ਹੁੰਦਾ ਹੋਇਆ ਵਾਪਸ ਗੁਰਦੁਆਰਾ ਕਲਗੀਧਰ ਸਾਹਿਬ ਮੁਲਤਾਨੀਆਂ ਰੋਡ ਬਠਿੰਡਾ ਵਿਖੇ ਸਮਾਪਤ ਹੋਇਆ।ਨਗਰ ਕੀਰਤਨ ਵਿੱਚ ਭਾਰੀ ਗਿਣਤੀ ਵਿੱਚ ਸੰਗਤਾ ਸ਼ਾਮਲ ਹੋਈਆ।ਨਗਰ ਕੀਰਤਨ ਦੇ ਰਸਤੇ ਵਿੱਚ ਸੰਗਤਾਂ ਵਲੋਂ ਚਾਹ ਅਤੇ ਪਕੌੜਿਆ ਦਾ ਲੰਗਰ ਲਾਇਆ ਗਿਆ।ਏਕਤਾ ਵੈਲਫੇਅਰ ਸੁਸਾਇਟੀ ਗੁਰੂ ਨਾਨਕ ਨਗਰ ਵੱਲੋ ਵਿਸ਼ੇਸ ਤੌਰ ‘ਤੇ ਸੰਗਤਾਂ ਲਈ ਗੁਰੂ ਕਾ ਲੰਗਰ ਲਾਇਆ ਗਿਆ।ਅੰਤ ਵਿੱਚ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗੁਰਮਤਿ ਵਿਦਿਆ ਸੇਵਾ ਸੁਸਾਇਟੀ (ਰਜਿ:) ਮੁਲਤਾਨੀਆਂ ਰੋਡ, ਬਠਿੰਡਾ ਦੇ ਪ੍ਰਧਾਨ ਭਾਈ ਸਿਕੰਦਰ ਸਿੰਘ ਖਾਲਸਾ ਵਾਇਸ ਪ੍ਰਧਾਨ ਸਰਬਜੀਤ ਸਿੰਘ ਗਰੇਵਾਲ ਮੈਬਰ ਸਰਬਜੋਤ ਸਿੰਘ, ਨਿਰਮਲਜੀਤ ਸਿੰਘ, ਪਰਮਵੀਰ ਸਿੰਘ, ਹਰਮਨਜੋਤ ਸਿੰਘ, ਅਭੈਜੀਤ ਸਿੰਘ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਸੰਗਤ ਦਾ ਧੰਨਵਾਦ ਕੀਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply