ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸ਼ਹਿਰ ਦੀ ਧਾਰਮਿਕ ਸੰਸਥਾ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਵੱਲੋਂ
ਸੰਗਤਾਂ ਦੇ ਸਹਿਯੋਗ ਨਾਲ ਹਰ ਸੋਮਵਾਰ ਦੀ ਰਾਤ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਂਦਾ ਹੈ, ਇਸ ਲੜੀ ਤਹਿਤ ਇਸ ਸੋਮਵਾਰ ਵੀ ਗੁਰਮਤਿ ਸਮਾਗਮ ਕਰਵਾਇਆ ਗਿਆ।ਇਹ ਸਮਾਗਮ ਸਰਬੱਤ ਦੇ ਭਲੇ ਲਈ ਕਰਵਾਇਆ ਗਿਆ। ਜਿਸ ਵਿਚ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਦੇ ਜੱਥੇ ਤੋਂ ਇਲਾਵਾ ਲਖਵਿੰਦਰ ਸਿੰਘ ਦੇ ਜੱਥੇ ਵੱਲੋਂ ਵੀ ਰੂਹਾਨੀ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਸਰਬੱਤ ਦੇ ਭਲੇ ਲਈ ਅਰਦਾਸ ਮੁੱਖ ਗ੍ਰੰਥੀ ਵੱਲੋਂ ਕੀਤੀ ਗਈ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਮੁੱਖ ਸੇਵਾਦਾਰ ਭਾਈ ਮਹੇਸ਼ ਇੰਦਰ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਰਾਗੀ ਜੱਥੇ ਦੇ ਮੈਂਬਰਾਂ ਨੂੰ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕਰਕੇ ਸਨਮਾਨਤ ਕੀਤਾ ਗਿਆ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media