Monday, November 23, 2026

ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਨੇ 3 ਨੌਕਰੀ ਲਈ ਚੁਣੇ ਵਿਦਿਆਰਥੀ

ਬਠਿੰਡਾ, 12 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਲਿਮ. ਦੀ ਪਲੇਸਮੈਂਟ ਡਰਾਈਵ ਦੌਰਾਨ PPN1212201705ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਬੀ.ਐਸ.ਸੀ (ਐਗਰੀ.) ਦੇ 3 ਵਿਦਿਆਰਥੀ ਨੌਕਰੀ ਲਈ ਚੁਣੇ ਗਏ।ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਸ਼ੁਰੂ ਕਰਨ ਤੋਂ ਬਾਦ ਲਿਖ਼ਤੀ ਟੈਸਟ ਅਤੇ ਨਿੱਜੀ ਇੰਟਰਵਿਊ ਕੀਤੀ ਗਈ।ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਬਾਨੀ ਮਿਲਕ ਦੇ ਅਧਿਕਾਰੀਆਂ ਵਲੋਂ ਬੀ.ਐਸ.ਸੀ (ਐਗਰੀ.) ਦੇ 3 ਵਿਦਿਆਰਥੀਆਂ ਅਜੈਪਾਲ ਸਿੰਘ (ਬੈਚ 2011-17), ਹਰਪਿੰਦਰ ਸਿੰਘ (ਬੈਚ 2013-17) ਅਤੇ ਗੁਰਵਿੰਦਰ ਸਿੰਘ (ਬੈਚ 2013-17) ਨੂੰ ਨੌਕਰੀ ਲਈ ਚੁਣ ਲਿਆ ਗਿਆ।ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਅਜਿਹਾ ਮੌਕਾ ਪ੍ਰਦਾਨ ਕਰਨ ਲਈ ਡਾ. ਧਾਲੀਵਾਲ ਨੇ ਬਾਨੀ ਮਿਲਕ ਪ੍ਰੋਡਿਊਸਰ ਕੰਪਨੀ ਲਿਮ. ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ।ਬਾਨੀ ਮਿਲਕ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਕੰਪਨੀ ਦੁੱਧ ਅਤੇ ਦੁੱਧ ਤੋਂ ਤਿਆਰ ਉਤਪਾਦਾਂ ਦੀ ਪੰਜਾਬ ਦੀ ਸਭ ਤੋਂ ਵੱਡੀ ਕੰਪਨੀ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply