ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ
ਮੋਹਨ ਸਿੰਘ ਛੀਨਾ ਨੇ ਅੱਜ ਵਾਰਡ ਨੰ: 76 ਤੋਂ ਭਾਜਪਾ ਦੇ ਉਮੀਦਵਾਰ ਸ਼ੁਸ਼ੀਲ ਦੇਵਗਨ ਦੇ ਹੱਕ ’ਚ ਸਥਾਨਕ ਸੰਧੂ ਕਾਲੋਨੀ ਵਿਖੇ ਮੀਟਿੰਗ ਕਰਨ ਉਪਰੰਤ ਕਬੀਰ ਪਾਰਕ ਆਦਿ ਨਾਲ ਲੱਗਦੇ ਇਲਾਕਿਆਂ ’ਚ ਡੋਰ-ਟੂ-ਡੋਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਦੌਰਾਨ ਛੀਨਾ ਨੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਨਾ ਸਿਰਫ਼ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਬਲਕਿ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਸ੍ਰੀ ਦੇਵਗਨ ਦੇ ਹੱਕ ’ਚ ਵੋਟ ਪਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਕੇਵਲ ਗੱਲ੍ਹਾਂ ’ਚ ਹੀ ਰੱਖਿਆ ਹੈ।ਦੇਵਗਨ ਨੇ ਇਲਾਕਾ ਵਾਸੀਆਂ ਨੂੰ ਯਕੀਨ ਦਿਵਾਉਂਦਿਆ ਕਿਹਾ ਕਿ ਜਿੱਤ ਦਰਜ ਕਰਨ ਦੇ ਬਾਅਦ ਲੋਕਾਂ ਦਰਮਿਆਨ ਰਹਿ ਕੇ ਵਾਰਡ ਦੀ ਨੁਹਾਰ ਬਦਲਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ।ਇਸ ਮੌਕੇ ਤਰਸੇਮ ਸਿੰਘ ਮੋਟੇ, ਹਰਪ੍ਰੀਤ ਸਿੰਘ ਹੈਪੀ, ਤਜਿੰਦਰ ਸਿੰਘ, ਸੂਰਜ ਮਦਾਨ, ਵਿੱਕੀ ਰੀਕੋਜ਼ ਮੰਡਲ ਪ੍ਰਧਾਨ, ਅਜੈਬੀਰਪਾਲ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media