ਅੰਮ੍ਰਿਤਸਰ, 12 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਭਗਤਾਂਵਾਲਾ (ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ) ਦੇ
ਸਟਾਫ ਅਤੇ ਬੱਚਿਆਂ ਦੁਆਰਾ ਚਾਰ ਸਾਹਿਬਜਾਦਿਆਂ, ਮਾਤਾ ਗੁਜਰੀ ਜੀ ਤੇ ਹੋਰ ਮਹਾਨ ਸਿੱਖ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ‘ਗਲਵਕੜੀ’ ਚਾਰ ਸਾਹਿਬਜ਼ਾਦੇ ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ ਦਾ ਆਯੋਜਨ 12 ਦਸੰਬਰ 2017 ਦਿਨ ਮੰਗਲਵਾਰ ਨੂੰ ਸਕੂਲ ਦੇ ਵਿਹੜੇ ਵਿੱਚ ਕੀਤਾ ਗਿਆ।ਇਸ ਮੌਕੇ ਖਾਸ ਤੌਰ `ਤੇ ਸਕੂਲ ਬੱਚਿਆਂ ਦੀਆਂ ਮਾਂਤਾਵਾਂ ਨੂੰ ਸੱਦਿਆ ਗਿਆ ਤਾਂ ਜੋ ਬੱਚਿਆਂ ਦੀ ਚੰਗੀ ਸ਼ਖਸ਼ੀਅਤ ਨੂੰ ਨਿਖਾਰਣ ਅਤੇ ਸਿੱਖੀ ਕਦਰਾਂ ਕੀਮਤਾਂ ਸਿਖਾਉਣ ਲਈ ਮਾਂਵਾਂ ਦੇ ਰੋਲ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ।ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਤੇ ਅੰਤਰ ਹਾਊਸ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏੇ।ਜਸਵਿੰਦਰ ਸਿੰਘ ਐਡਵੋਕੇਟ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਨਾਲ ਬੱਚਿਆਂ ਨੂੰ ਸਿੱਖੀ ਦਾ ਰਸਤਾ ਅਪਣਾਉਣ ਲਈ ਉਤਸ਼ਾਹਿਤ ਕੀਤਾ।ਸੁਖਦੇਵ ਸਿੰਘ ਕੌ-ਆਰਡੀਨੇਟਰ ਧਰਮ ਪ੍ਰਚਾਰ ਕਮੇਟੀ ਨੇ ਬੱਚਿਆਂ ਨੂੰ ਸੰਬੋਧਨ ਕੀਤਾ।ਅੰਤਰ ਹਾਊਸ ਕਵਿਤਾ ਉੁਚਾਰਨ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਜਸਪਾਲ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਬੱਚਿਆਂ ਨੂੰ ਸਿੱਖੀ ਕਦਰਾਂ ਕੀਮਤਾਂ ਅਪਨਾਉਣ ਲਈ ਪ੍ਰੇਰਿਆ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media