ਧੂਰੀ, 12 ਦਸੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਬੀਤੇ ਦਿਨੀਂ ਨੇੜਲੇ ਪਿੰਡ ਢਢੋਗਲ ਤੋਂ ਸੂਬੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕੱਤਰ ਸੰਤ ਬਾਬਾ
ਨਿਧਾਨ ਸਿੰਘ ਜੀ ਸ਼੍ਰੀ ਹਜੂਰ ਸਾਹਿਬ ਦੇ ਲੰਗਰ ਵਾਸਤੇ ਰਸਦ ਝੋਨੇ ਦੇ 68 ਟਰੱਕਾਂ ਨੂੰ ਸੰਤ ਬਾਬਾ ਨਰਿੰਦਰ ਸਿੰਘ ਜੀ ਕਾਰ ਸੇਵਾ ਵਾਲਿਆਂ ਵੱਲੋਂ ਝੰਡੀ ਦੇ ਕੇ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਦੇ ਭਾਰੀ ਇਕੱਠ ਦੀ ਹਾਜ਼ਰੀ ਵਿੱਚ ਰਵਾਨਾ ਕੀਤਾ ਗਿਆ।ਬਾਬਾ ਨਰਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੀ ਹਜੂਰ ਸਾਹਿਬ ਵਿਖੇ ਆਉਣ ਵਾਲੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਲਈ ਗੁਰੂਦੁਆਰਾ ਡੇਰਾ ਸੰਤ ਬਾਬਾ ਨਿਧਾਨ ਸਿੰਘ ਜੀ ਵਿਖੇ 24 ਘੰਟੇ ਲੰਗਰ ਅਤੇ ਰਹਿਣ ਦੀ ਪੂਰੀ ਸੁਵਿਧਾ ਦਾ ਪ੍ਰਬੰਧ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲ ਰਿਹਾ ਹੈ।ਇਸ ਮੌਕੇ ਜੱਥੇਦਾਰ ਜੋਰਾ ਸਿੰਘ ਸਰਪੰਚ ਜੈਨਪੁਰ, ਸ਼ਿੰਗਾਰਾ ਸਿੰਘ ਉਪਲ ਖੇੜੀ, ਡਾ. ਗੁਰਮੇਲ ਸਿੰਘ, ਬਾਬਾ ਭੋਲਾ ਸਿੰਘ ਲਾਲੀ ਢਢੋਗਲ, ਬਾਬਾ ਸਿਕੰਦਰ ਸਿੰਘ, ਮਨਪ੍ਰੀਤ ਸਿੰਘ, ਬੱਲੀ, ਬਾਬਾ ਬੰਤ ਸਿੰਘ, ਜਰਨੈਲ ਸਿੰਘ ਨੰਗਲ ਕਲਾਂ, ਪ੍ਰਿਥੀ ਸਿੰਘ, ਬਲਵਿੰਦਰ ਸਿੰਘ ਲਹਿਰਾ ਮੁਹੱਬਤ, ਹਰਬੰਸ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media