ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸੂਬਾ ਕਾਰਜਕਾਰਨੀ ਮੈਂਬਰ ਰਜਿੰਦਰ ਮੋਹਨ
ਸਿੰਘ ਛੀਨਾ ਨੇ ਅੱਜ ਵਾਰਡ ਨੰਬਰ 42 ਤੋਂ ਚੋਣ ਲੜ ਰਹੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਅਜੈਬੀਰਪਾਲ ਸਿੰਘ ਰੰਧਾਵਾ ਦੇ ਹੱਕ ’ਚ ਮੀਟਿੰਗਾਂ ਕਰਨ ਉਪਰੰਤ ਡੋਰ-ਟੂ-ਡੋਰ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਕੁਝ ਨਹੀਂ ਦਿੱਤਾ, ਜਦਕਿ ਅਕਾਲੀ-ਭਾਜਪਾ ਸਰਕਾਰ ਵਲੋਂ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ’ਚ ਅਕਾਲੀ-ਭਾਜਪਾ ਗਠਜੋੜ ਦਾ ਪੂਰੀ ਤਰ੍ਹਾਂ ਨਾਲ ਮਾਹੌਲ ਬਣ ਗਿਆ ਹੈ ਤੇ ਕਾਂਗਰਸ ਪਾਰਟੀ ਆਪਣੇ ਹੀ ਝੂਠੇ ਜਾਲ ’ਚ ਫ਼ਸਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਮੌਜ਼ੂਦਾ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਗਾਉਣ ’ਚ ਸਫ਼ਲ ਰਹੀ ਹੈ, ਜਿਸ ਲਈ ਹੁਣ ਨਿਗਮ ਚੋਣਾਂ ’ਚ ਲੋਕ ਇਸ ਦਾ ਜਵਾਬ ਦੇਣਗੇ।ਇਸ ਮੌਕੇ ਕੁਲਦੀਪ ਸਿੰਘ ਫੌਜੀ, ਅਜੈਬੀਰਪਾਲ ਸਿੰਘ ਢਿੱਲੋਂ, ਦਰਸ਼ਨ ਸਿੰਘ ਸੁਲਤਾਨਵਿੰਡ, ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media