
ਬਠਿੰਡਾ, 25 ਜੁਲਾਈ (ਜਸਵਿੰਦਰ ਸਿੰਘ ਜੱਸੀ)- ਪੋਸਟ ਮੈਟਰਿਕ ਸਕਲਾਰਸਿਪ ਟੂ ਐਸ ਸਟੂਡੈਂਟਸ (ਕੇਂਦਰੀ ਪ੍ਰਾਯੋਜਿਤ ) ਸਕੀਮ ਅਧੀਨ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਅਤੇ ਸੰਸਥਾਵਾਂ ਦੇ ਪੇਂਡਿੰਗ ਪਏ ਕਲੇਮਾਂ ਸਬੰਧੀ ਮੀਟਿੰਗ ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਦੀ ਪ੍ਰਧਾਨਗੀ ਹੇਠ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ੍ਰੇਣੀਆਂ ਭਲਾਈ ਵਿਭਾਗ ਵੱਲੋਂ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਸਰਕਾਰੀ-ਗੈਰ ਸਰਕਾਰੀ, ਤਕਨੀਕੀ ਤੇ ਗੈਰ ਤਕਨੀਕੀ/ਮੈਡੀਕਲ ਵਿਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਵਾਈ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਦਿਅਕ ਅਦਾਰਿਆਂ ਨੂੰ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਇੰਨਬਿੰਨ ਲਾਗੂ ਕਰਨ ਲਈ ਆਦੇਸ਼ ਜਾਰੀ ਕੀਤੇ ।ਇਸ ਦੌਰਾਨ ਉਨ੍ਹਾਂ ਵੱਲੋਂ ਵਿਦਿਅਕ ਅਦਾਰਿਆ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਦਾਖਲਿਆ ਸਬੰਧੀ ਆ ਰਹੀਆ ਮੁਸ਼ਕਲਾਂ ਅਤੇ ਉਪਰੋਕਤ ਸਕੀਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਸਬੰਧੀ ਸੁਝਾਅ ਵੀ ਮੰਗੇ।ਉਨ੍ਹਾਂ ਮੀਟਿੰਗ ਦੌਰਾਨ ਸਮੂਹ ਹਾਜ਼ਰ ਵਿਦਿਅਕ ਅਦਾਰਿਆ ਦੇ ਮੁਖੀਆਂ ਅਤੇ ਨੁਮਾਇੰਦਿਆਂ ਤੋਂ ਵਾਅਦਾ ਲਿਆ ਕਿ ਉਹ ਉਕਤ ਹੁਕਮਾਂ ਨੂੰ ਬਠਿੰਡਾ ਜ਼ਿਲ੍ਹੇ ਵਿੱਚ ਆਪੋਂ-ਆਪਣੇ ਅਦਾਰਿਆ ਵਿੱਚ ਤੁਰੰਤ ਇੰਨਬਿੰਨ ਲਾਗੂ ਕਰਨਗੇ।ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਾਖਲੇ ਦਿੱਤੇ ਜਾਣ ਤਾਂ ਜੋ ਦਾਖਲਾ ਲੈਣ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀਆਂ ਮੁਸ਼ਕਲਾ ਦਾ ਸਾਹਮਣਾ ਨਾ ਕਰਨਾ ਪਵੇ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਦਿਅਕ ਅਦਾਰਿਆਂ ਨੂੰ ਸੰਸਥਾਵਾਂ ਦੇ ਪੇਂਡਿੰਗ ਕਲੇਮ ਲਿਖਤੀ ਰੂਪ ਵਿੱਚ ਜ਼ਿਲ੍ਹਾ ਭਲਾਈ ਅਫ਼ਸਰ ਪਾਸ ਦੇਣ ਲਈ ਵੀ ਕਿਹਾ ਤਾਂ ਜੋ ਡਾਇਰੈਕਟਰ ਭਲਾਈ ਵਿਭਾਗ ਦੇ ਪੱਤਰ ਅਨੁਸਾਰ ਭਲਾਈ ਵਿਭਾਗ ਨੂੰ ਭੇਜੇ ਜਾ ਸਕਣ।ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਬਠਿੰਡਾ ਸਰਦੂਲ ਸਿੰਘ ਸਿੱਧੂ, ਹਰਪਾਲ ਸਿੰਘ ਡਾਇਰੈਕਟਰ ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸਨ, ਯਾਦਵਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਪੋਲਟੈਕਨੀਕਲ ਕਾਲਜ ਬਠਿੰਡਾ, ਗਿਆਨੀ ਜੈਲ ਸਿੰਘ ਇੰਜੀਨੀਅਰਿੰਗ ਕਾਲਜ ਬਠਿੰਡਾ, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਸਰਕਾਰੀ ਆਈ.ਟੀ.ਆਈ. ਬਠਿੰਡਾ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸਮੂਹ ਸਰਕਾਰੀ ਤੇ ਗੈਰ-ਸਰਕਾਰੀ ਵਿਦਿਅਕ ਸੰਸਥਾਵਾਂ ਦੇ ਨਮਾਇੰਦੇ ਹਾਜ਼ਰ ਸਨ ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ
ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …
Punjab Post Daily Online Newspaper & Print Media