ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – `ਭਾਰਤੀ ਦਰਸ਼ਨ ਸਿੰਘ ਮੈਮੋਰੀਅਲ` ਵਾਦ-ਵਿਾਵਦ ਪ੍ਰਤੀਯੋਗਤਾ `ਸਟੇਟ ਪਬਲਿਕ ਸਕੂਲ ਜਲੰਧਰ ਕੈਂਟ` ਵਿੱਚ 2 ਦਸੰਬਰ 2017 ਨੂੰ ਕਰਵਾਿੲਆ ਗਿਆ।ਜਿਸ ਵਿੱਚ ਪੂਰੇ ਭਾਰਤ ਦੇ 28 ਸਕੂਲਾਂ ਨੇ ਹਿੱਸਾ ਲਿਆ, ਜਿੰਨ੍ਹਾਂ ਵਿੱਚੋਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਇਮਾਨੀ ਗੁਜਰਾਲ ਅਤੇ ਵਿਭੂਤੀ ਦੇਵਗਨ ਜਮਾਤ ਗਿਆਰ੍ਹਵੀਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਇੰਨ੍ਹਾਂ ਵਿਦਿਆਰਥੀਆਂ ਨੂੰ ਚਮਚਮਾਉਂਦੀ ਹੋਈ ਟਰਾਫ਼ੀ ਅਤੇ ਪੰਜ-ਪੰਜ ਹਜਾਰ ਦੇ ਨਕਦ ਇਨਾਮ ਦੇ ਕੇ ਨਿਵਾਜਿ਼ਆ ਗਿਆ।ਜੱਜ ਸਾਹਿਬਾਨ ਨੇ ਉਨ੍ਹਾਂ ਦੀ ਪੇਸ਼ਕਾਰੀ ਅਤੇ ਵਿਚਾਰਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਤੇ ਪੰਜਾਬ ਜ਼ੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਦੀ ਇਸ ਜਿੱਤ `ਤੇ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਅਜਿਹੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਸਕੂਲ ਦੇ ਪ੍ਰਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ ਹਮੇਸ਼ਾਂ ਰੰਗ ਲਿਆਉਂਦੀ ਹੈ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media