ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕੀ ਸੂਬੇ ਨਿਊਜਰਸੀ ਤੋਂ ਅਟਾਰਨੀ ਜਨਰਲ ਦੇ ਅਹੁਦੇ ਲਈ ਨਾਮਜ਼ਦ ਹੋਣ ’ਤੇ ਗੁਰਬੀਰ ਸਿੰਘ ਗਰੇਵਾਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਬਾਰਕਬਾਦ ਦਿੱਤੀ ਹੈ।ਉਨ੍ਹਾਂ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਵੱਲੋਂ ਮਿਹਨਤ ਅਤੇ ਲਗਨ ਨਾਲ ਹਾਸਲ ਕੀਤੇ ਜਾ ਰਹੇ ਵਿਸ਼ੇਸ਼ ਅਹੁਦਿਆਂ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰੇਵਾਲ ਵੱਲੋਂ ਕਈ ਸਾਲਾਂ ਤੋਂ ਨਿਊਜਰਸੀ ਵਿਖੇ ਸਰਕਾਰੀ ਵਕੀਲ ਵਜੋਂ ਨਿਭਾਈਆਂ ਜਾ ਰਹੀਆਂ ਲੋਕ ਸੇਵਾਵਾਂ ਸਦਕਾ ਜੋ ਰੁਤਬਾ ਹਾਸਲ ਕੀਤਾ ਗਿਆ ਹੈ, ਉਹ ਸਾਰੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ।ਞਲੌਂਗੋਵਾਲ ਨੇ ਕਿਹਾ ਕਿ ਘੱਟ ਗਿਣਤੀ ਸਿੱਖ ਕੌਮ ਨੇ ਸਰਬੱਤ ਦੇ ਭਲੇ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਵਿਦੇਸ਼ੀ ਧਰਤੀ ’ਤੇ ਆਪਣੀ ਵਿਲੱਖਣ ਅਤੇ ਭਰੋਸੇਯੋਗਤਾ ਵਾਲੀ ਪਛਾਣ ਕਾਇਮ ਕੀਤੀ ਹੈ। ਅੱਜ ਵੱਖ-ਵੱਖ ਵਿਕਸਿਤ ਦੇਸ਼ਾਂ ਵਿਚ ਸਿੱਖਾਂ ਨੇ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਉਦਯੋਗਾਂ ਵਿਚ ਮਾਣਮੱਤੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਵਿਦੇਸ਼ੀ ਸਿੱਖਾਂ ਵੱਲੋਂ ਸਿੱਖੀ ਪ੍ਰਫੁੱਲਤਾ ਲਈ ਵਿਦੇਸ਼ਾਂ ਵਿਚ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦੇਸ਼ੀ ਬੱਚਿਆਂ ਤੇ ਨੌਜੁਆਨਾਂ ਪਾਸ ਸਿੱਖੀ ਨਾਲ ਜੁੜਨ ਦੇ ਵਸੀਲੇ ਘੱਟ ਹੋਣ ਦੇ ਬਾਵਜੂਦ ਉਹ ਸਿੱਖੀ ਸਰੂਪ ਅਤੇ ਅਸੂਲਾਂ ਪ੍ਰਤੀ ਸੁਚੇਤ ਹਨ।ਉਨ੍ਹਾਂ ਜਿੱਥੇ ਸਿੱਖੀ ਸਰੂਪ ਵਿਚ ਰਹਿੰਦਿਆਂ ਸ. ਗੁਰਬੀਰ ਸਿੰਘ ਗਰੇਵਾਲ ਵੱਲੋਂ ਕੀਤੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ, ਉਥੇ ਹੀ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media