ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ. ਮਨਦੀਪ ਮਿੱਤਲ,ਸੀ.ਜੇ.ਐਮ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਰਕਾਰੀ ਮਿਡਲ ਸਕੂਲ ਜੋਗਾਨੰਦ ਵਿਖੇ ਸੈਮੀਨਾਰ ਲਗਾਇਆ ਗਿਆ।ਸੈਮੀਨਾਰ ਵਿਚ ਸਕੱਤਰ ਸਾਹਿਬ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਹੱਕਾਂ,ਔਰਤਾਂ ਦੇ ਹੱਕਾਂ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਸਕੀਮਾਂ, ਸੀਨੀਅਰ ਸਿਟੀਜ਼ਨ, ਲੋਕ ਅਦਾਲਤਾਂ, ਪਰਮਾਂਨੈਂਟ ਲੋਕ ਅਦਾਲਤਾਂ, ਮੀਡੀਏਸ਼ਨ ਸੈਂਟਰ, ਪੰਜੀਕਿ੍ਰਤ ਉਸਾਰੀ ਕਿਰਤੀਆਂ ਅਤੇ 357-ਏ. ਸੀ.ਆਰ.ਪੀ.ਸੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਬੱਚਿਆਂ ਨੂੰ ਜਰਨਲ ਨੋਲਜ ਦੀ ਪ੍ਰਸ਼ਨ ਪੁੱਛੇ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਪ੍ਰਸ਼ਨ ਦੇ ਉਤਰ ਬੜੇ ਉਤਸ਼ਾਹ ਨਾਲ ਦਿੱਤੇ।
ਇਸ ਮੌਕੇ ਲੇਖ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ।ਇਸ ਮੁਕਾਬਲੇ ਦਾ ਨਤੀਜੇ ਛੇਤੀ ਹੀ ਕੱਢਿਆ ਜਾਵੇਗਾ।ਸਭ ਤੋਂ ਵਧੀਆ ਲੇਖ ਲਿਖਣ ਵਾਲੇ ਵਿਦਿਆਰਥੀ ਨੂੰ ਇਕ ਸਰਟੀਫੀਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਮਾਨਯੋਗ ਜੱਜ ਸਾਹਿਬ ਨੇ ਵਿਦਿਆਰਥੀਆਂ ਨੂੰ ਕਿਹਾ ਜਿਹੜੇ ਵੀ ਤੁਹਾਡੇ ਆਲੇ ਦੁਆਲੇ ਜਿਹਨਾਂ ਨੂੰ ਬਨਟਾਵਟੀ ਲੱਤਾਂ, ਬਾਹਾਂ ਅਤੇ ਸੁਣਨ ਵਾਲੀਆਂ ਮਸ਼ੀਨਾਂ ਦੀ ਜ਼ਰੂਰਤ ਹੈ ਤਾਂ ਉਹਨਾਂ ਦੇ ਨਾਮ ਨੋਟ ਕੀਤੇ ਜਾਣ ਤਾਂ ਕਿ ਉਹਨਾਂ ਦੀ ਮਦਦ ਕੀਤੀ ਜਾ ਸਕੇ।ਉਹਨਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਰਾਕਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।ਜ਼ਿਲ੍ਹਾ ਕਚਿਹਰੀ ਬਠਿੰਡਾ ਵਿਖੇ ਏ.ਡੀ.ਆਰ ਸੈਂਟਰ (ਵਿਕਲਪੀ ਝਗੜਾ ਨਿਵਾਰਣ ਕੇਂਦਰ) ਬਣਿਆ ਹੋਇਆ ਹੈ।ਜਿਸ ਦੇ ਚੇਅਰਮੈਨ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਹਨ। ਉਹਨਾਂ ਨੇ ਕਿਹਾ ਕੋਈ ਵੀ ਔਰਤ, ਅਨੁਸੂਚਿਤ ਜਾਤੀ, ਉਦਯੋਗਿਕ ਕਾਮੇ, ਬੱਚੇ, ਅਪਾਹਿਜ, ਹਵਾਲਾਤੀ/ਕੈਦੀ, ਮਾਨਸਿਕ ਰੋਗੀ ਅਤੇ ਜੋ ਜਨਰਲ ਕੈਟਗਰੀ ਨਾਲ ਸਬੰਧ ਰੱਖਦਾ ਹੋਵੇ ਉਸ ਦੀ ਸਾਲਾਨਾ ਆਮਦਨ 1,50,000/- ਤੋਂ ਘੱਟ ਹੈ, ਉਹ ਆਪਣੇ ਕੇਸ ਦੀ ਪੈਰਵੀ ਲਈ ਮੁਫ਼ਤ ਵਕੀਲ ਲੈ ਸਕਦਾ ਹੈ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media