ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – 45ਵੀਂ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਐਲੀਮੈਂਟਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਪੱਧਰ ਦੇ ਵਿਦਿਆਰਥੀਆਂ ਨੇ 6 ਵੱਖ-ਵੱਖ ਥੀਮਾਂ ਦੇ ਸਾਇੰਸ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ।ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਮੁਕਾਬਲੇ ਦੇ ਸਾਰੇ ਥੀਮਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਸਿਰਜਿਆ ਹੈ। ਇਸ ਸਕੂਲ ਦੇ ਵਿਦਿਆਰਥੀ ਹਾਰਦਿਕ ਗਰਗ (10+2 ਮੈਡੀਕਲ), ਅਰਪਿਤ ਸਿੰਘ(10+2 ਮੈਡੀਕਲ) ਅਤੇ ਪ੍ਰਭਦੀਪ ਸਿੰਘ (10+1 ਮੈਡੀਕਲ) ਨੇ ਕ੍ਰਮਵਾਰ ਰਹਿੰਦ ਖੂੰਹਦ ਪ੍ਰਬੰਧਨ, ਆਵਾਜਾਈ ਤੇ ਸੰਚਾਰ ਅਤੇ ਸਿਹਤ ਦੇ ਥੀਮ ਲਈ ਮਾਡਲ/ਪ੍ਰੋਜੈਕਟ ਬਣਾਏ ਅਤੇ ਇਸ ਵਿਗਿਆਨ ਪ੍ਰਦਰਸ਼ਨੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ । ਇਸੇ ਸਕੂਲ ਦੇ ਗੁਰਪਿੰਦਰ ਸਿੰਘ (10+2 ਨਾਨ-ਮੈਡੀਕਲ), ਤਾਜਦੀਪ ਕੌਰ (10+2 ਨਾਨ-ਮੈਡੀਕਲ) ਅਤੇ ਅਕਸ਼ਿਤ ਸਿੰਗਲਾ (10+1 ਨਾਨ-ਮੈਡੀਕਲ) ਨੇ ਵੀ ਕ੍ਰਮਵਾਰ ਸਰੋਤ ਪ੍ਰਬੰਧਨ ਅਤੇ ਖੁਰਾਕ ਸੁਰੱਖਿਆ, ਡਿਜ਼ੀਟਲ ਤਕਨਾਲੋਜੀ ਅਤੇ ਗਣਿਤ ਮਾਡਲਿੰਗ ਆਦਿ ਥੀਮਾਂ ਲਈ ਮਾਡਲ/ਪ੍ਰੋਜੈਕਟ ਬਣਾ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਸਾਇੰਸ ਸੁਪਰਵਾਇਜ਼ਰ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇਨ੍ਹਾਂ ਵਿਦਿਆਰਥੀਆਂ ਦੁਆਰਾ ਬਣਾਏ ਮਾਡਲਾਂ ਅਤੇ ਪ੍ਰੋਜੈਕਟਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਥੇ ਦੱਸਣਯੋਗ ਹੈ ਕਿ 45ਵੀਂ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਵੀ ਇਹਨਾਂ ਹੋਣਹਾਰ ਵਿਦਿਆਰਥੀਆਂ ਨੇ ਸਾਰੇ ਥੀਮਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦਾ ਨਾਂ ਰੋਸ਼ਨ ਕੀਤਾ ਹੈ।ਸਕੂਲ ਦੇ ਪਿ੍ਰੰਸੀਪਲ ਬਲਜਿੰਦਰ ਸਿੰਘ ਸਿੱਧੂ ਨੇ ਇਹਨਾਂ ਮਾਣ ਮੱਤੀਆਂ ਪ੍ਰਾਪਤੀਆਂ ਲਈ ਹੋਣਹਾਰ ਵਿਦਿਆਰਥੀਆਂ ਅਤੇ ਸਾਇੰਸ ਵਿਭਾਗ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ।ਉਹਨਾਂ ਨੇ ਇਸ ਮੌਕੇ ਆਪਣੀ ਖੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਸਕੂਲ ਦੀਆਂ ਅਤਿ ਆਧੁਨਿਕ ਸਾਇੰਸ ਲੈਬਾਰਟਰੀਆਂ ਦੀ ਬਦੌਲਤ ਅਤੇ ਤਜ਼ਰਬੇਕਾਰ ਯੋਗ ਅਧਿਆਪਕਾਂ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੇ ਚੋਟੀ ਦੀਆਂ ਪੁਜੀਸ਼ਨਾਂ ਹਾਸਲ ਕਰਕੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਬਾਬਾ ਫ਼ਰੀਦ ਸੀਨੀ. ਸੈਕੰ. ਸਕੂਲ ਬਠਿੰਡਾ ਦੀ ਬੱਲੇ ਬੱਲੇ ਕਰਵਾ ਦਿੱਤੀ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਦੇ ਵਿਗਿਆਨ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਪਹਿਲਾਂ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਅਤੇ ਹੁਣ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਾਰੇ ਥੀਮਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਜੋ ਸੰਸਥਾ ਲਈ ਇਹ ਬਹੁਤ ਹੀ ਮਾਣ ਅਤੇ ਸਨਮਾਨ ਵਾਲੀ ਗੱਲ ਹੈ।ਉਨ੍ਹਾਂ ਨੇ ਆਉਣ ਵਾਲੇ ਰਾਜ ਪੱਧਰੀ ਸਾਇੰਸ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਹੋਰ ਵੀ ਜ਼ਿਆਦਾ ਲਗਨ ਤੇ ਮਿਹਨਤ ਕਰਨ ਲਈ ਪੇ੍ਰਰਿਤ ਕੀਤਾ ਅਤੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਜੇੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media