Monday, September 21, 2026

ਨਗਰ ਪੰਚਾਇਤਾਂ ਦੀਆਂ 17 ਦਸੰਬਰ ਨੂੰ ਚੋਣਾਂ ਦੌਰਾਨ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

PPN1412201706ਬਠਿੰਡਾ, 14 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -17 ਦਸੰਬਰ 2017 (ਐਤਵਾਰ) ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤਾਂ ਦੀਆਂ ਚੋਣਾਂ ਅਤੇ ਉਨ੍ਹਾਂ ਦੀ ਗਿਣਤੀ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਸਕੱਤਰ ਰਾਜ ਚੋਣ ਕਮਿਸ਼ਨ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਤਹਿਤ 17 ਦਸੰਬਰ 2017 ਨੂੰ ਸਵੇਰੇ 5:00 ਵਜੇ ਤੋਂ ਰਾਤ 9:00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪੂਰਨ ਤੌਰ ’ਤੇ ਸ਼ਰਾਬ ਦੀ ਵਿਕਰੀ ਕਰਨ ’ਤੇ ਪੂਰਨ ਪਾਬੰਧੀ ਲਗਾਈ ਗਈ ਹੈ।ਉਨ੍ਹਾਂ ਦੱਸਿਆ ਕਿ ਉਕਤ ਮਿਤੀ ਨੂੰ ਤਲਵੰਡੀ ਸਾਬੋ ਦੀ ਹਦੂਦ ਅੰਦਰ ਦੁਕਾਨਾਂ/ਹੋਟਲ/ਰੈਸਟੋਰੈਂਟ/ਕਲੱਬਾਂ ਅਤੇ ਹੋਰ ਥਾਵਾਂ ’ਤੇ ਸਵੇਰੇ 5:00 ਵਜੇ ਤੋਂ ਰਾਤ 9:00 ਵਜੇ ਤੱਕ ਡਰਾਈ ਡੇਅ ਘੋਸ਼ਿਤ ਕਰਦੇ ਹੋਏ ਸ਼ਰਾਬ ਦੀ ਵਿਕਰੀ ਕਰਨ ’ਤੇ ਪੂਰਨ ਪਾਬੰਧੀ ਲਗਾਈ ਜਾਂਦੀ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply