Sunday, September 20, 2026

ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ

PPN1412201717  ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਅਮਨ ਕਨੂੰਨ ਕਾਇਮ ਰੱਖਣ ਅਤੇ ਲੋਕਾਂ ਵਿੱਚ ਸੁਰੱਖਿਆ ਤੇ ਵਿਸ਼ਵਾਸ਼ ਪੈਦਾ ਕਰਨ  ਲਈ  ਏਡੀਸੀਪੀ ਸਿਟੀ-1 ਜਗਜੀਤ ਸਿੰਘ ਵਾਲੀਆ ਅਤੇ ਏਸੀਪੀ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਫਲੈਗ ਮਾਰਚ ਕੀਤਾ ਗਿਆ।ਇਸ ਮੌਕੇ ਥਾਣਾ ਮੁਖੀ ਸੁਲਤਾਨਵਿੰਡ ਇੰਸਪੈਕਟਰ ਨੀਰਜ਼ ਕੁਮਾਰ, ਥਾਣਾ ਸੀ ਡਵੀਜਨ ਇੰਚਾਰਜ ਇੰਸਪੈਕਟਰ ਰਵੀਸ਼ੇਰ ਸਿੰਘ ਤੋਂ ਇਲਾਵਾ ਕਈ ਹੋਰ ਥਾਣਿਆਂ ਦੇ ਮੁਖੀ ਹਾਜਰ ਸਨ।ਇਸ ਮੌਕੇ ਗੱਲਬਤ ਕਰਦਿਆਂ ਏਡੀਸੀਪੀ ਸਿਟੀ-1 ਜਗਜੀਤ ਸਿੰਘ ਵਾਲੀਆ ਨੇ ਕਿਹਾ ਕਿ ਚੋਣਾਂ ਦੌਰਾਨ ਅੰਨ ਕਨੂੰਨ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।ਉਨਾਂ ਕਿਹਾ ਕਿ ਅਗਰ ਕਿਸੇ ਨੂੰ ਸ਼ਰਾਰਤੀ ਅਨਸਰ ਦਾ ਪਤਾ ਲੱਗਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।

PPN1412201718PPN1412201719

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply