ਅੰਮਿ੍ਤਸਰ, 15 ਦਸੰਬਰ (ਮਨਜੀਤ ਸਿੰਘ) – ਕਿਸਾਨਾਂ/ ਖੇਤ ਮਜਦੂਰਾਂ ਵਲੋਂ ਖੁਦਕੁਸ਼ੀਆਂ ਕਰਨ ਉਪਰੰਤ ਉਨ੍ਹਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਜਿਲ੍ਹਾ
ਪੱਧਰੀ ਕਮੇਟੀ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਖੇਤੀਬਾੜੀ ਵਿਭਾਗ, ਸਿਵਲ ਸਰਜਨ ਅਤੇ ਐਸ.ਡੀ.ਐਮ ਨੂੰ ਹਦਾਇਤਾਂ ਕੀਤੀਆਂ ਕਿ ਮੀਟਿੰਗ ਹਰ ਮਹੀਨੇ ਦੀ 5 ਤਰੀਕ ਨੂੰ ਕੀਤੀ ਜਾਵੇ, ਤਾਂ ਜੋ ਸਮੇਂ ਸਿਰ ਕੇਸਾਂ ਦਾ ਨਿਪਟਾਰਾ ਕਰਨ ਉਪਰੰਤ ਯੋਗ ਕੇਸ ਸਰਕਾਰ ਨੰੁ ਭੇਜੇ ਜਾ ਸਕਣ।ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਤਫਤੀਸ਼ ਰਿਪੋਰਟਾਂ ਨੂੰ ਘੋਖ ਕੇ ਸਬੂਤਾਂ ਸਮੇਤ ਭੇਜਣ।ਸੰਘਾ ਕਿਹਾ ਕਿ ਸਾਨੂੰ ਅਜਿਹੇ ਪਰਿਵਾਰਾਂ ਨਾਲ ਹਮਦਰਦੀ ਰੱਖਣੀ ਚਾਹੀਦੀ ਹੈ ਅਤੇ ਹਰ ਬਣਦੀ ਸਰਕਾਰੀ ਸਹਾਇਤਾ ਸਮੇਂ ਸਿਰ ਪੁੱਜਦੀ ਕੀਤੀ ਜਾਣੀ ਚਾਹੀਦੀ ਹੈ।ਉਹਨਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਿਹਾ ਕਿ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਕਿਸਾਨ ਦੀ ਆਮਦਨ ਵਧਾਉਣ ਵਾਲੀਆ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ, ਤਾਂ ਜੋ ਕਿਸਾਨਾਂ ਦੀ ਆਰਥਿਕਤਾ ਨੂੰ ਉੱਚਾ ਚੁੱਕਿਆ ਜਾ ਸਕੇ ਅਤੇ ਉਹਨਾਂ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਸਹਾਇਕ ਧੰਦਿਆਂ ਦੇ ਪ੍ਰਚਾਰ ਕਰਨ ਬਾਰੇ ਵੀ ਕਿਹਾ।ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਜਿਲ੍ਹੇ ਵਿੱਚ 24 ਕਿਸਾਨ/ਖੇਤ ਮਜਦੂਰਾਂ ਦੀਆਂ ਖੁਦਕੁਸ਼ੀਆਂ ਦੇ ਕੇਸਾਂ ਨੂੰ ਵਿਚਾਰਿਆ ਜਾ ਚੁੱਕਾ ਹੈ।ਇਸ ਮੀਟਿੰਗ ਵਿੱਚ ਪੁਲਿਸ ਵਿਭਾਗ, ਉਪ ਮੰਡਲ ਮੈਜਿਸਟਰੇਟ ਅਤੇ ਹੈਲਥ ਵਿਭਾਗ ਦੇ ਨੁਮਾਇੰਦਿਆ ਨੇ ਭਾਗ ਲਿਆ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media