ਜੰਡਿਆਲਾ ਗੁਰੂ, 15 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਹਲਕਾ ਜੰਡਿਆਲਾ ਗੁਰੂ ਤੋਂ ਚੁਣੇ ਗਏ ਨੋਜਵਾਨ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ
ਨੇ ਇਲਾਕੇ ਵਿਚ ਖੁੱਦ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨਾਂ ਨੂੰ ਮੌਕੇ `ਤੇ ਹੀ ਹੱਲ ਕਰਵਾਇਆ ਜਾ ਰਿਹਾ ਹੈ ਅਤੇ ਬਾਕੀ ਕੰਮਾਂ ਲਈ ਸਰਕਾਰੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਰਹੇ ਹਨ ਕਿ ਜਨਤਾ ਨੂੰ ਕਿਸੇ ਕਿਸਮ ਦੀ ਵੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ।ਇਸੇ ਲੜੀ ਦੇ ਤਹਿਤ ਜੰਡਿਆਲਾ ਗੁਰੂ ਦੇ ਸਭ ਤੋਂ ਪੁਰਾਣੇ ਕੱਟੜ ਕਾਂਗਰਸੀ ਆਗੂ ਸਵ: ਚਮਨ ਲਾਲ ਦੇ ਪਰਿਵਾਰ ਵਿੱਚ ਐਡਵੋਕੇਟ ਅਮਿਤ ਅਰੋੜਾ ਦੇ ਘਰ ਪਹੁੰਚ ਕੇ ਆਲੇ ਦੁਆਲੇ ਦੀਆਂ ਮੁਸ਼ਕਿਲਾਂ ਜਾਨਣ ਸਬੰਧੀ ਉਹਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਹੋਰਨਾਂ ਸੱਜਣਾਂ ਨੇ ਆਪਣੀਆਂ ਮੁਸ਼ਕਿਲਾਂ ਦੱਸੀਆਂ।
ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਇਸ ਮੌਕੇ ਭਰੋਸਾ ਦਿੱਤਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਜਨਤਾ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਤੱਤਪਰ ਹੈ ਅਤੇ ਇਸੇ ਕਰਕੇ ਜਨਤਾ ਦੀ ਕਚਹਿਰੀ ਵਿਚ ਜਾ ਕੇ ਖੁੱਦ ਉਹਨਾਂ ਦੀਆਂ ਦੁੱਖ ਤਕਲੀਫ਼ਾਂ ਵਿਚ ਭਾਈਵਾਲ ਬਣ ਰਹੀ ਹੈ।ਉਹਨਾਂ ਦੱਸਿਆ ਕਿ ਬੀਤੇ ਦਿਨੀ ਮੁਹੱਲਾ ਸ਼ੇਖੂਪੁਰਾ ਦੇ ਇਕ ਘਰ ਵਿਚ ਅੱਗ ਲੱਗਣ ਤੋਂ ਬਾਅਦ ਅਤੇ ਬੁੱਟਰ ਪਿੰਡ ਦੇ ਇਕ ਤਰਪਾਲ ਵਿਚ ਰਹਿ ਰਹੇ ਪਰਿਵਾਰ ਨੂੰ ਵੀ ਸਰਕਾਰੀ ਕੋਟੇ ਵਿਚੋਂ ਆਰਥਿਕ ਸਹਾਇਤਾ ਦਿੱਤੀ ਗਈ ਹੈ, ਜੋ ਕਿ ਅਤਿ ਜਰੂਰੀ ਸੀ।ਇਸ ਤੋਂ ਇਲਾਵਾ ਡੈਨੀ ਵਲੋਂ ਜੰਡਿਆਲਾ ਗੁਰੂ ਦੇ ਹੋਰ ਪਰਿਵਾਰਾਂ ਅਤੇ ਬਜ਼ਾਰ ਵਿਚੱ ਦੁਕਾਨਦਾਰਾਂ ਨਾਲ ਨਿੱਜੀ ਤੌਰ `ਤੇ ਪਹੁੰਚ ਕੇ ਉਹਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਨਿਰਮਲ ਸਿੰਘ ਸਾਬਕਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਹੈਪੀ ਕੋਂਸਲਰ, ਮੰਗਤ ਰਾਮ ਅਰੋੜਾ, ਸੁਰਿੰਦਰ ਕੁਮਾਰ ਬਿੱਟੀ, ਰਾਣਾ ਜੰਡ, ਬਾਊ ਖੱਤਰੀ ਗਹਿਰੀ ਮੰਡੀ, ਰਮੇਸ਼ ਕੁਮਾਰ, ਸੰਜੀਵ ਕੁਮਾਰ ਆਦਿ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media