ਪਠਾਨਕੋਟ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ
ਦੌਰਾ ਕੀਤਾ ਗਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਨੇ ਇਸ ਸਮੇਂ ਸਬ-ਜੇਲ੍ਹ `ਚ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ।ੳਿੁਹਨਾਂ ਨੇ ਇਸ ਸਬੰਧੀ ਵਾਜ਼ਿਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।ਇਸੇ ਦੌਰਾਨ ਜਿੰਨ੍ਹਾਂ ਬੰਦੀਆਂ ਦੇ ਚੱਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦੇ ਤਰੀਕੇ ਅਤੇ ਅਪੀਲ ਬਾਰੇ ਵੀ ਜਾਗਰੂਕ ਕੀਤਾ ਗਿਆ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media