
ਅੰਮ੍ਰਿਤਸਰ, 25 ਜੁਲਾਈ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਜੋਕੇ ਸਮੇਂ ‘ਚ ਸਿੱਖ ਕੌਮ ਨੂੰ ਦਰਪੇਸ਼ ਪਤਿਤਪੁਣਾ ਤੇ ਨਸ਼ਿਆਂ ਦੇ ਖਾਤਮੇ ਲਈ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਵੱਲੋਂ ਵਿਸ਼ਾਲ ਗੁਰਮਤਿ ਚੇਤਨਾ ਮਾਰਚ ਅਯੋਜਨ ਕੀਤਾ ਗਿਆ।ਇਹ ਚੇਤਨਾ ਮਾਰਚ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ ਆਰੰਭ ਹੋਇਆ।ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗੰ੍ਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਤੀ ਅਤੇ ਇਸ ਦੀ ਰਵਾਨਗੀ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੀਤੀ।ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜੀ ਨਸ਼ਿਆਂ ਵਿੱਚ ਗਲਤਾਨ ਹੋ ਕੇ ਪਤਿਤਪੁਣੇ ਵੱਲ ਵੱਧ ਰਹੀ ਹੈ। ਇਸੇ ਹੀ ਮੁਹਿੰਮ ਤਹਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਇਸ ਨਾਮੁਰਾਦ ਬੀਮਾਰੀ ਨੂੰ ਦੂਰ ਕਰਨ ਲਈ ਗੁਰਮਤਿ ਚੇਤਨਾ ਮਾਰਚ ਦੀ ਆਰੰਭਤਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਰੁਝਾਨ ਭਰੇ ਸਮੇਂ ਵਿੱਚ ਲੋੜ ਹੈ ਮਾਤਾ-ਪਿਤਾ, ਅਧਿਆਪਕਾਂ, ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਨੌਜਵਾਨਾਂ ਨੂੰ ਪ੍ਰੇਰਿਤ ਕਰਕੇ ਗੁਰਸਿੱਖ ਰਹਿਣੀ-ਬਹਿਣੀ ਦੀ ਜੀਵਨ ਜਾਚ ਦੱਸੀ ਜਾਵੇ।ਉਨ੍ਹਾਂ ਕਿਹਾ ਕਿ ਜਦੋਂ ਇਕ ਗੁਰਸਿੱਖ ਬੱਚਾ ਇਕ ਸੁੰਦਰ ਦਸਤਾਰ ਸਜਾ ਕੇ ਨਿਕਲਦਾ ਹੈ ਤਾਂ ਉਹ ਸਭ ਤੋਂ ਵਿਲੱਖਣ ਦਿੱਸਦਾ ਹੈ।ਉਨ੍ਹਾਂ ਕਿਹਾ ਕਿ ਹਰ ਨੌਜਵਾਨ ਬੱਚੇ-ਬੱਚੀਆਂ ਅਤੇ ਬਜ਼ੁਰਗਾਂ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ।
ਇਹ ਚੇਤਨਾ ਮਾਰਚ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਤੋਂ ਸ਼ੁਰੂ ਹੋ ਕੇ ਉਦੋ ਨੰਗਲ, ਨਾਥ ਦੀ ਖੂਹੀ, ਘਮਸ਼ਾਨਪੁਰਾ, ਨਵਾਂ ਤਨੇਲ, ਬੋਪਾਰਾਏ, ਗੁਰਦੁਆਰਾ ਸ੍ਰੀ ਬੇਰ ਸਾਹਿਬ, ਭੋਏ, ਖੁਜਾਲਾ, ਡੱਡੂਆਣਾ, ਨਵਾਂ ਪਿੰਡ, ਫਤਿਹਪੁਰ, ਰਾਜਪੂਤਾ, ਛਾਪਾ ਰਾਮ ਸਿੰਘ, ਸ੍ਰੀ ਗੁਰੂ ਰਾਮਦਾਸ ਹਸਪਤਾਲ (ਵੱਲ੍ਹਾ), ਨਿਊ ਅੰਮ੍ਰਿਤਸਰ ਤੋਂ ਫਲਾਈਓਵਰ ਰਾਹੀ ਹਾਲ ਗੇਟ ਹੁੰਦਾ ਹੋਇਆ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਿਆ।ਇਸ ਗੁਰਮਤਿ ਚੇਤਨਾ ਮਾਰਚ ਵਿੱਚ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਤੇ ਨੌਜਵਾਨਾਂ ਨੇ ਸੁੰਦਰ ਦਸਤਾਰਾਂ ਸਜਾ ਕੇ ਪਤਿਤਪੁਣੇ, ਨਸ਼ੇ ਦੀ ਰੋਕਥਾਮ ਅਤੇ ਦਸਤਾਰ ਦੀ ਮਹਾਨਤਾ ਬਾਰੇ ਲਿਖਤੀ ਬੈਨਰਾਂ ਰਾਹੀਂ ਸੰਗਤਾਂ ਨੂੰ ਜਾਗਰੂਕ ਕੀਤਾ। ਗੁਰਦੁਆਰਾ ਸ੍ਰੀ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗੰ੍ਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਪੰਥਕ ਵਿਦਵਾਨਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।ਇਸ ਮੌਕੇ ਸ. ਰੂਪ ਸਿੰਘ ਸਕੱਤਰ ਅਤੇ ਸ. ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਸਮੂਹ ਮੈਂਬਰ ਸਾਹਿਬਾਨ ਸ਼੍ਰੋੋਮਣੀ ਕਮੇਟੀ, ਸਮੁੱਚੀਆਂ ਧਾਰਮਿਕ ਜਥੇਬੰਦੀਆਂ, ਸਕੂਲਾਂ ਦੇ ਬੱਚੇ-ਬੱਚੀਆਂ , ਅਧਿਆਪਕਾਂ ਅਤੇ ਸੰਗਤਾਂ ਦਾ ਗੁਰਮਤਿ ਚੇਤਨਾ ਮਾਰਚ ਵਿਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਜੀਅ ਆਇਆਂ ਕਿਹਾ। ਇਸ ਮੌਕੇ ਸ. ਅਮਰਜੀਤ ਸਿੰਘ ਬਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ. ਦਿਲਜੀਤ ਸਿੰਘ ਬੇਦੀ ਤੇ ਸ. ਰਣਜੀਤ ਸਿੰਘ ਵਧੀਕ ਸਕੱਤਰ, ਸ. ਸੰਤੋਖ ਸਿੰਘ ਮੀਤ ਸਕੱਤਰ, ਸ. ਗੁਰਮਿੰਦਰ ਸਿੰਘ, ਸ. ਜਸਪਾਲ ਸਿੰਘ ਕਥੂਨੰਗਲ, ਸ੍ਰ: ਰਣਜੀਤ ਸਿੰਘ ਭੋਮਾ, ਸਿੱਖ ਜਥੇਬੰਦੀਆਂ
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media