ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਚਾਰ ਸਾਹਿਬਜਾਦਿਆਂ ਦੀ
ਸ਼ਹਾਦਤ ਨੂੰ ਸਮਰਪਿਤ `ਗੱਲਵੱਕੜੀ ਚਾਰ ਸਾਹਿਬਜਾਦੇ` ਸਾਡਾ ਵਿਰਸਾ ਸਾਡਾ ਪਰਿਵਾਰ ਲਹਿਰ ਤਹਿਤ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਐਡਵੋਕੇਟ ਬਤੌਰ ਮੁੱਖ ਮਹਿਮਾਨ ਅਤੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ, ਨਰਿੰਦਰ ਸਿੰਘ ਸਭਰਵਾਲ ਅਤੇ ਸ੍ਰੀਮਤੀ ਹਰਸੋਹਨ ਕੌਰ ਸਰਕਾਰੀਆ ਵਿਸ਼ੇਸ਼ ਤੌਰ `ਤੇ ਹਾਜਰ ਰਹੇ।ਪ੍ਰਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਬੱਚਿਆਂ ਨੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਨਾਟਕ ਪੇਸ਼ ਕਰਕੇ ਦਰਸ਼ਕਾਂ ਦਾ ਦਿਲ ਜਿੱਤ ਲਿਆ।ਇਸ ਮੌਕੇ ਦਸਤਾਰ ਅਤੇ ਕਵਿਤਾ ਉਚਾਰਣ ਮੁਕਾਬਲੇ ਕਰਵਾਏ ਗਏ।ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਪਿ੍ਰੰਸੀਪਲ ਰਵਿੰਦਰ ਕੌਰ ਬਮਰਾ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਦਿਆਂ ਕਿਹਾ ਕਿ ਸਭ ਨੂੰ ਗੁਰੂੂ ਸਾਹਿਬਾਨ ਦੁਆਰਾ ਦਰਸਾਏ ਮਾਰਗ `ਤੇ ਚੱਲ ਕੇ ਸਿੱਖੀ ਸਰੂਪ ਨੂੰ ਕਾਇਮ ਰੱਖਣਾ ਚਾਹੀਦਾ ਹੈ।ਇਸ ਵਿਸ਼ੇਸ਼ ਮੌਕੇ ਬੱਚਿਆਂ ਦੇ ਦਾਦਾ-ਦਾਦੀ ਤੇ ਨਾਨਾ ਨਾਨੀ ਖਾਸ ਤੌਰ ਮੌਜੂਦ ਰਹੇ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media