Friday, March 13, 2026

ਵੋਟਰ ਤੇ ਪੋਲਿੰਗ ਏਜੰਟ ਬੂਥਾਂ ਅੰਦਰ ਨਹੀਂ ਲਿਜਾ ਸਕਣਗੇ ਮੋਬਾਇਲ ਫੋਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਅੱਜ ਚੋਣ ਅਬਜਰਵਰ ਮਨਜੀਤ ਸਿੰਘ ਨਾਰੰਗ ਆਈ.ਏ.ਐਸ ਵਲੋਂ ਨਰਸਿੰਗ ਕਾਲਜ ਮੈਡੀਕਲ ਹਾਲ PPN1512201714ਵਿਖੇ ਸਮੂਹ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਵੋਟਾਂ/ਗਿਣਤੀ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।
ਨਾਰੰਗ ਨੇ ਦੱਸਿਆ ਕਿ ਵੋਟਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਤਰਾਂ ਦੀ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਨਿਗਮ ਚੋਣਾਂ ਵਿੱਚ 275 ਸੰਵੇਦਸ਼ੀਲ ਅਤੇ 280 ਅਤਿ ਸੰਵੇਦਣਸ਼ੀਲ ਬੂਥ ਬਣਾਏ ਗਏ ਹਨ।ਉਨਾਂ ਕਿਹਾ ਕਿ ਅਤਿ ਸੰਵੇਦਣਸ਼ੀਲ ਬੂਥਾਂ ਦੀ ਵੀਡੀਓਗ੍ਰਾਫੀ ਵੀ ਕਰਵਾਈ ਜਾਵੇਗੀ।
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਜਿਲਾ ਪ੍ਰੀਸ਼ਦ ਹਾਲ ਵਿਖੇ ਸਮੂਹ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਅਤੇ ਜਿਲਾ ਪੁਲਿਸ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।ਸੰਘਾ ਨੇ ਦੱਸਿਆ ਕਿ ਕੋਈ ਵੀ ਵੋਟਰ/ਪੋਲਿੰਗ ਏਜੰਟ ਬੂਥਾਂ ਦੇ ਅੰਦਰ ਆਪਣਾ ਮੋਬਾਇਲ ਫੋਨ ਨਹੀਂ ਲਿਜਾ ਸਕਦਾ।ਉਨਾਂ ਨੇ ਸਮੂਹ ਆਰ.ਓ ਅਤੇ ਏ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ।ਇਸ ਮੌਕੇ ਅਮਰੀਕ ਸਿੰਘ ਪੁਆਰ ਡਿਪਟੀ ਕਮਿਸ਼ਨਰ ਆਫ ਪੁਲਿਸ ਨੇ ਦੱਸਿਆ ਕਿ ਉਨਾਂ ਵੱਲੋਂ ਸੁਰੱਖਿਆ ਦੇ ਪੂਰੇ ਇੰਤਜਾਮ ਕਰ ਲਏ ਗਏ ਹਨ ਅਤੇ 1400 ਪੁਲਿਸ ਮੁਲਾਜਮ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਰੋਕਣ ਲਈ ਰਿਜਰਵ ਰੱਖੇ ਗਏ ਹਨ।
ਇਸ ਮੌਕੇ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ, ਨਿਤਿਨ ਸਿੰਗਲਾ ਐਸ.ਡੀ.ਐਮ ਅੰਮਿ੍ਰਤਸਰ-1, ਰਜਤ ਓਬਰਾਏ ਐਸ.ਡੀ.ਐਮ ਅਜਨਾਲਾ, ਰਵਿੰਦਰ ਸਿੰਘ ਕਾਰਜਕਾਰੀ ਮੈਜਿਸਟਰੇਟ, ਕਮਲਜੀਤ ਸਿੰਘ ਆਰ.ਟੀ.ਏ ਤੋਂ ਇਲਾਵਾ ਪੁਲਿਸ ਅਧਿਕਾਰੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply