ਨਵੀਂ ਦਿੱਲੀ, 15 ਦਸੰਬਰ (ਪੰਜਾਬ ਪੋਸਟ ਬਿਊਰੋ) – ਮਹਾਰਾਸ਼ਟਰਾ ਸਿੱਖ ਐਸੋਸੀਏਸ਼ਨ ਮੁੰਬਈ ਦੇ ਵਿਸ਼ੇਸ਼ ਸਦੇ ਤੇ ਪਰਮਜੀਤ ਸਿੰਘ ਰਾਣਾ, ਚੇਅਰਮੈਨ ਧਰਮ
ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਅੱਜ ਦੁਪਹਿਰ ਬਾਅਦ ਮੁੰਬਈ ਪੁੱਜ ਰਹੇ ਹਨ।ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਵਲੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ।ਬਿਆਨ ਵਿੱਚ ਦੱਸਿਆ ਗਿਆ ਹੈ ਕਿ ਰਾਣਾ ਮੁੰਬਈ ਵਿਖੇ ਗੁਰਦੁਆਰਾ ਗੁਰੂ ਤੇਗ ਬਹਾਦਰ ਦਰਬਾਰ (ਰਾਉਲੀ ਕੈਂਪ) ਮੁੰਬਈ ਵਲੋਂ ਮੁੰਬਈ ਅਤੇ ਨਵੀਂ ਮੁੰਬਈ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਕ ਜੱਥਿਆਂ ਅਤੇ ਹੋਰ ਸਿੱਖ ਸੰਸਥਾਵਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਹਾਈ ਸਕੂਲ ਗਰਾਉਂਡ ਗੁਰੂ ਤੇਗ ਬਹਾਦਰ ਨਗਰ ਮੁੰਬਈ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਅਯੋਜਿਤ ਕੀਤੇ ਜਾ ਰਹੇ ਦੋ-ਦਿਨਾ 16 ਅਤੇ 17 ਦਸੰਬਰ ਸ਼ਾਮ ਵਿਸ਼ੇਸ਼ ‘ਮਹਾਨ ਸ਼ਹੀਦੀ ਸਮਾਗਮ’ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ ਅਤੇ ਸਿੱਖ ਇਤਿਹਾਸ ਦੀਆਂ ਇਨ੍ਹਾਂ ਮਹਾਨ ਸ਼ਹਾਦਤਾਂ ਦੇ ਸੰਬੰਧ ਵਿੱਚ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰ ਸ਼ਹੀਦਾਂ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media