Saturday, November 21, 2026

ਮੁਲਤਵੀ ਪ੍ਰੀਖਿਆਵਾਂ ਦੀ ਨਵੀਂ ਡੇਟਸ਼ੀਟ ਯੂਨੀਵਰਸਿਟੀ ਦੀ ਵੈਬਸਾਈਟ ‘ਤੇ ਉਪਲੱਬਧ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ ਮੱਦੇ ਨਜ਼ਰ ਮੁਲਤਵੀ ਕੀਤੀਆਂ ਸਾਰੀਆਂ ਸਾਲਾਨਾਂ ਅਤੇ ਸਿਮੈਸਟਰ (ਥਿਊਰੀ) ਪ੍ਰੀਖਿਆਵਾਂ ਦੀਆਂ ਨਵੀਆਂ ਮਿਤੀਆਂ ਦਾ ਐਲਾਨ ਯੂਨੀਵਰਸਿਟੀ ਵੱਲੋਂ ਕਰ ਦਿੱਤਾ ਗਿਆ ਹੈ।ਇਹ ਨਵੀਂ ਡੇਟਸ਼ੀਟ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੈ।
ਡਾ. ਮਨੋਜ ਕੁਮਾਰ, ਪ੍ਰੋਫੈਸਰ ਇੰਚਾਰਜ (ਪ੍ਰੀਖਿਆਵਾਂ) ਨੇ ਦੱਸਿਆ ਕਿ ਇਨ੍ਹਾਂ ਨਵੀਆਂ ਮਿਤੀਆਂ ਦੀ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।ਸਮੂਹ ਸਬੰਧਤ ਪ੍ਰੀਖਿਆਰਥੀ ਨਵੀਆਂ ਮਿਤੀਆਂ ਦੀ ਜਾਣਕਾਰੀ ਲੈਣ ਲਈ ਕਾਲਜ ਦੇ ਪ੍ਰਿੰਸੀਪਲ ਜਾਂ ਕੇਂਦਰ ਦੇ ਨਿਗਰਾਨ ਨਾਲ ਵੀ ਸੰਪਰਕ ਕਰ ਸਕਦੇ ਹਨ।ਯੂਨੀਵਰਸਿਟੀ ਵੱਲੋਂ ਮਿਤੀ 08, 09, 13, 14 ਅਤੇ 16 ਦਸੰਬਰ, 2017 ਨੂੰ ਪ੍ਰੀਖਿਆਵਾਂ ਮੁਲਤਵੀ ਕੀਤੀ ਗਈਆਂ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply