Wednesday, August 12, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਿਊਂਸੀਪਲ ਕਾਰਪੋਰੇਸ਼ਨਾਂ ਦੀਆਂ ਚੋਣਾਂ 2017 ਦੇ

????????????????????????????????????

ਮੱਦੇਨਜ਼ਰ ਮੁਲਤਵੀ ਕੀਤੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ. ਮਨੁੱਖੀ ਸਰੋਤ ਤੇ ਵਿਕਾਸ ਕੇਂਦਰ ਵਿਖੇ ਚਾਰ ਹਫਤਿਆਂ ਦਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਹੋ ਗਿਆ। ਇਸ ਵਿਚ ਵੱਖ ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਦੇ 42 ਅਧਿਆਪਕਾਂ ਨੇ ਭਾਗ ਲਿਆ।
ਪ੍ਰੋ. ਕਰਨਜੀਤ ਸਿੰਘ ਕਾਹਲੋਂ, ਰਜਿਸਟਰਾਰ ਮੌਕੇ ਮੁੱਖ ਮਹਿਮਾਨ ਸਨ।ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਮਹਿਮਾਨਾਂ ਦਾ ਸਵਾਗਤ ਕੀਤਾ।ਡਿਪਟੀ ਡਾਇਰੈਕਟਰ ਡਾ. ਮੋਹਨ ਕੁਮਾਰ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।
ਪ੍ਰੋ. ਕਾਹਲੋਂ ਨੇ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ਅਜੋਕੇ ਦੌਰ ਵਿਚ ਹੋਰ ਵੀ ਵਧ ਜਾਂਦੀ ਹੈ ਕਿਉਂਕਿ ਸੂਚਨਾ ਤੇ ਪ੍ਰਸਾਰ ਬਹੁਤ ਤੇਜੀ ਨਾਲ ਵਿਕਸਤ ਹੋਇਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਦਾ ਮੁੱਖ ਉਦੇਸ਼ ਅਧਿਆਪਕਾਂ, ਵਿਦਿਆਰਥੀਆਂ,ਖੋਜਾਰਥੀਆਂ ਅਤੇ ਕਰਮਚਾਰੀਆਂ ਨੂੰ ਖੋਜ, ਅਧਿਆਪਨ ਅਤੇ ਪ੍ਰਬੰਧਕੀ ਕਾਰਜਾਂ ਸਬੰਧੀ ਸੁਖਾਵਾਂ ਮਾਹੌਲ ਦੇਣਾ ਹੈ ਤਾਂ ਜੋ ਯੂਨੀਵਰਸਿਟੀ ਦਾ ਹੋਰ ਵਿਕਾਸ ਹੋ ਸਕੇ ਅਤੇ ਯੂਨੀਵਰਸਿਟੀ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰ ਸਕੇ।
ਉਨ੍ਹਾਂ ਕਿਹਾ ਕਿ ਵਿਗਿਆਨ ਦੀਆਂ ਨਵੀਆਂ ਕਾਢਾ ਦਾਂ ਵੱਧ ਤੋਂ ਵੱਧ ਇਸਤੇਮਾਲ ਮਾਨਵਤਾ ਦੀ ਭਲਾਈ ਲਈ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਨੁਸ਼ਾਸਨ ਵਿਚ ਰਹਿੰਦੇ ਹੋਏ ਕਥਨੀ ਅਤੇ ਕਰਨੀ ਵਿਚ ਸਮਾਨਤਾ ਹੋਣੀ ਚਾਹੀਦੀ ਹੈ ਤਾਂ ਜੋ ਪਾਰਦਰਸ਼ੀ ਪ੍ਰਸ਼ਾਸਨ ਉਤਸ਼ਾਹਿਤ ਹੋ ਸਕੇ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਹਰ ਉਸਾਰੂ ਕਾਰਜਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।
ਪ੍ਰੋ. ਜਤਿੰਦਰ ਸਿੰਘ ਨੇ ਭਾਗ ਲੈ ਰਹੇ ਅਧਿਆਪਕਾਂ ਨੂੰ ਜੀ ਆਇਆਂ ਆਖਦਿਆਂ ਕੋਰਸ ਤੋਂ ਪੂਰਾ ਲਾਹਾ ਲੈਣ ਲਈ ਪ੍ਰੇਰਿਆ।ਉਨ੍ਹਾਂ ਕਿਹਾ ਕਿ ਅਧਿਆਪਕ ਇਸ ਕੋਰਸ ਤੋਂ ਪ੍ਰਾਪਤ ਗਿਆਨ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਤਕ ਪੁਚਾਉਣ ਅਤੇ ਆਪਣੀ ਅਕਾਦਮਿਕ ਯੋਗਤਾ ਵਿਚ ਵੀ ਹੋਰ ਵਾਧਾ ਕਰਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply