ਚੌਂਕ ਮਹਿਤਾ, 15 ਦਸੰਬਰ( ਜੋਗਿੰਦਰ ਸਿੰਘ ਮਾਣਾ )- ਐਚ.ਐਚ.ਓ ਸਰਦੂਲ਼ ਸਿੰਘ ਦੇ ਤਬਾਦਲੇ ਤੋਂ ਬਾਅਦ ਨਵੇਂ ਐਸ.ਐਚ.ਓ ਅਮੋਲਕ ਸਿੰਘ ਕਾਹਲੋਂ ਨੇ ਥਾਣਾ ਮਹਿਤਾ ਦਾ ਚਾਰਜ ਸੰਭਾਲ ਲਿਆ ਹੈ।ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਉਹ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।ਉਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ਼ ਕਰਦਿਆਂ ਕਿਹਾ ਕਿ ਸ਼ਰਾਰਤੀ ਅਨਸਰਾਂ ਖਿਲਾਫ ਕੀਤੀ ਜਾਂਦੀ ਕਾਨੂੰਨੀ ਕਾਰਵਾਈ ‘ਚ ਪੁਲਿਸ ਦਾ ਪੂਰਾ ਸਾਥ ਦੇਣ ਤਾਂ ਜੋ ਇੰਨ੍ਹਾਂ ਅਨਸਰਾਂ ਨੂੰ ਨੱਥ ਪਾਈ ਜਾ ਸਕੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media